ਬੀਰੋਕੇ ਖੁਰਦ ਬਹੁਮੰਤਵੀ ਸਹਿਕਾਰੀ ਕਿਸਾਨ ਸਭਾ ਦੇ ਜਸਵਿੰਦਰ ਸਿੰਘ ਬਣੇ ਪ੍ਰਧਾਨ
- ਪੰਜਾਬ
- 09 Dec,2024

ਬੁਢਲਾਡਾ : ਬਹੁ ਮੰਤਵੀ ਸਹਿਕਾਰੀ ਕਿਸਾਨ ਸਭਾ ਬੀਰੋਕੇ ਖੁਰਦ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁੱਦੇ ਲਈ ਚੋਣ ਸਮੂਹ ਮੈਂਬਰਾਂ ਦੀ ਹਾਜ਼ਰੀ ਵਿੱਚ ਕੀਤੀ ਗਈ। ਇਸ ਚੋਣ ਮੀਟਿੰਗ ਵਿੱਚ ਜਸਵਿੰਦਰ ਸਿੰਘ, ਜਗਰੂਪ ਸਿੰਘ, ਜੀਤ ਸਿੰਘ, ਅਮਰੀਕ ਸਿੰਘ, ਨਛੱਤਰ ਸਿੰਘ, ਹਰਜੀਤ ਸਿੰਘ, ਜਸਵੀਰ ਸਿੰਘ, ਸੁਖਵਿੰਦਰ ਕੌਰ, ਨਸੀਬ ਕੌਰ ਮੈਂਬਰਾਂ ਨੇ ਹਿੱਸਾ ਲਿਆ। ਇਸ ਮੌਕੇ ਪ੍ਰਧਾਨਗੀ ਅਹੁੱਦੇ ਲਈ ਜਗਰੂਪ ਸਿੰਘ ਵੱਲੋਂ ਜਸਵਿੰਦਰ ਸਿੰਘ ਦਾ ਨਾਂਅ ਪੇਸ਼ ਕੀਤਾ, ਜਿਸ ਦੀ ਤਾਇਦ ਜੀਤ ਸਿੰਘ ਵੱਲੋਂ ਕੀਤੀ ਗਈ। ਇਸੇ ਤਰ੍ਹਾਂ ਮੀਤ ਪ੍ਰਧਾਨ ਦੇ ਅਹੁੱਦੇ ਲਈ ਜਸਵਿੰਦਰ ਸਿੰਘ ਵੱਲੋਂ ਜਗਰੂਪ ਸਿੰਘ ਚੱਕ ਭਾਈਕੇ ਦਾ ਨਾਂਅ ਪੇਸ਼ ਕੀਤਾ, ਜਿਸ ਦੀ ਤਾਇਦ ਅਮਰੀਕ ਸਿੰਘ ਵੱਲੋਂ ਕੀਤੀ ਗਈ। ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਜਸਵਿੰਦਰ ਸਿੰਘ ਨੂੰ ਪ੍ਰਧਾਨ ਅਤੇ ਜਗਰੂਪ ਸਿੰਘ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਜਸਵਿੰਦਰ ਸਿੰਘ ਨੇ ਸਮੂਹ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਇਸ ਅਹੁੱਦੇ ਤੇ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ ਅਤੇ ਹਰ ਪਿੰਡ ਵਾਸੀ ਨੂੰ ਬਣਦਾ ਮਾਣ ਸਤਿਕਾਰ ਦੇਣਗੇ। ਉਨ੍ਹਾਂ ਕਿਹਾ ਕਿ ਸਹਿਕਾਰਤਾ ਨੂੰ ਮਜਬੂਤ ਕਰਨ ਲਈ ਸੁਸਾਇਟੀ ਹਮੇਸ਼ਾਂ ਅਗਾਹ ਵਧੂ ਸੋਚ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਪਿੰਡ ਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਨੂੰ ਵਧਾਈ ਦਿੰਦਿਆਂ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ ਨੇ ਕਿਹਾ ਕਿ ਸਹਿਕਾਰਤਾ ਸਭਾਵਾਂ ਕਿਸਾਨ ਅਤੇ ਕਿਸਾਨੀ ਵਿੱਚ ਨਹੁੰ ਮਾਸ ਦਾ ਕੰਮ ਕਰਦੀਆਂ ਆ ਰਹੀਆਂ ਹਨ, ਜੋ ਸਮੇਂ ਸਮੇਂ ਸਿਰ ਕਿਸਾਨਾਂ ਲਈ ਲਾਹੇਵੰਦ ਸਾਬਤ ਹੁੰਦੀਆਂ ਹਨ। ਸਹਿਕਾਰੀ ਸਭਾਵਾਂ ਦਾ ਮਜ਼ਬੂਤ ਹੋਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਕਿਸਾਨੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਗੁਰਜੀਤ ਸਿੰਘ ਚੱਕ ਭਾਈਕੇ, ਸਰਪੰਚ ਮੱਖਣ ਸਿੰਘ, ਕਲੱਬ ਪ੍ਰਧਾਨ ਜਗਤਾਰ ਸਿੰਘ, ਪੰਚ ਸੁਰਿੰਦਰ ਸਿੰਘ ਛਿੰਦਾ, ਸਾਬਕਾ ਬਲਾਕ ਸੰਮਤੀ ਮੈਂਬਰ ਭੋਲਾ ਸਿੰਘ, ਜਸਵੀਰ ਸਿੰਘ, ਗੁਰਸੇਵਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Posted By:

Leave a Reply