ਅਧਿਆਪਕ ਯੂਨੀਅਨ ਨੇ ਕਾਲੇ ਬਿੱਲੇ ਲਗਾ ਕੇ ਰੋਸ ਕੀਤਾ ਜਾਹਿਰ
- ਪੰਜਾਬ
- 04 Mar,2025

ਬਠਿੰਡਾ : ਅੱਜ ਵਿਸ਼ੇਸ਼ ਅਧਿਆਪਕ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਸਮੂਹ ਆਈਆਰਟੀਜ਼ ਨੇ ਸਰਕਾਰ ਵੱਲੋਂ ਲਗਾਈ ਗਈ ਟ੍ਰੇਨਿੰਗ ਦੌਰਾਨ ਕਾਲੇ ਬਿੱਲੇ ਲਗਾ ਕੇ ਰੋਸ ਜਾਹਿਰ ਕੀਤਾ ਗਿਆ। ਇਸ ਦੌਰਾਨ ਯੂਨੀਅਨ ਵੱਲੋਂ ਦਸੰਬਰ ਅਤੇ ਜਨਵਰੀ ਮਹੀਨੇ ਦੀ ਤਨਖਾਹ ਜਾਰੀ ਕਰਨ ਦੀ ਮੰਗ ਕੀਤੀ ਗਈ।
ਯੂਨੀਅਨ ਨੇ ਐਲਾਨ ਕੀਤਾ ਕਿ ਜੇਕਰ ਸਾਡੀ ਜਾਇਜ਼ ਮੰਗਾ ਨਾ ਪੂਰੀਆਂ ਕੀਤੀਆਂ ਗਈਆਂ ਤਾਂ ਗੁਪਤ ਐਕਸ਼ਨ ਕੀਤੇ ਜਾਣਗੇ, ਜਿਸਦੀ ਪੂਰੀ ਜ਼ਿੰਮੇਵਾਰੀ ਡਿਪਾਰਟਮੈਂਟ ਅਤੇ ਸਰਕਾਰ ਦੀ ਹੋਵੇਗੀ। ਇਸ ਦੌਰਾਨ ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਕੁਮਾਰ, ਰਮੇਸ਼ ਚੰਦਰ ਤੇ ਸਮੂਹ ਆਈਈਆਰਟੀਜ਼ ਮੌਜੂਦ ਸਨ।
Posted By:

Leave a Reply