Daily Suraj

ਪੰਜਾਬੀ

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ’ਤੇ ਫਾਇਰਿੰਗ

14 Aug, 2026 01:57 PM

ਅੰਮ੍ਰਿਤਸਰ ਦੇ ਪ੍ਰਤਾਪ ਨਗਰ ਇਲਾਕੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ’ਤੇ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਗੋਲੀਬਾਰੀ ਦੌਰਾਨ ਉਨ੍ਹਾਂ ਦੀ ਕਾਰ ਨੂੰ ਵੀ ਗੋਲੀਆਂ ਲੱਗਣ ਦੀ ਜਾਣਕਾਰੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਵੱਲੋਂ ਫਾਇਰਿੰਗ ਦੇ ਕਾਰਨਾਂ ਅਤੇ ਹਮਲਾਵਰਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ, ਘਟਨਾ ਨਾਲ ਜੁੜੇ ਹਾਲਾਤਾਂ ਦੀ ਪੜਤਾਲ ਲਈ ਪੁਲੀਸ ਨੇ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਜਾਂਚ ਏਜੰਸੀਆਂ ਵੱਲੋਂ ਘਟਨਾ ਨਾਲ ਸਬੰਧਤ ਹੋਰ ਤੱਥ ਵੀ ਇਕੱਠੇ ਕੀਤੇ ਜਾ ਰਹੇ ਹਨ। ਫਿਲਹਾਲ ਗੋਲੀਬਾਰੀ ਦੇ ਕਾਰਨਾਂ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਸਬੰਧੀ ਕੋਈ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲੀਸ ਦੀ ਜਾਂਚ ਜਾਰੀ ਹੈ।

Posted By: Daily Suraj Bureau

Latest News