ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਜਪਾ ਸਰਗਰਮ, ਕੋਰ ਕਮੇਟੀ ਨੇ ਬਣਾਈ ਰਣਨੀਤੀ
- ਪੰਜਾਬ
- (Asia/Kolkata)
ਰਾਜ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ। ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਡਾ. ਨਰਿੰਦਰ ਰੈਣਾ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਮੰਤਰੀ ਸ਼੍ਰੀਨਿਵਾਸ ਮੌਜੂਦ ਸਨ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਉਣ ਵਾਲੀ ਪੰਜਾਬ ਫੇਰੀ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਆਗੂਆਂ ਨੇ ਦੌਰੇ ਦੀਆਂ ਤਿਆਰੀਆਂ, ਪ੍ਰੋਗਰਾਮ ਦੀ ਰੂਪ-ਰੇਖਾ ਅਤੇ ਸੁਰੱਖਿਆ ਸਮੇਤ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਪਾਰਟੀ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਆਉਣ ਵਾਲੇ ਸੰਗਠਨਾਤਮਕ ਪ੍ਰੋਗਰਾਮਾਂ ਲਈ ਰਣਨੀਤੀਆਂ ‘ਤੇ ਵੀ ਚਰਚਾ ਕੀਤੀ।
Leave a Reply