Daily Suraj

ਪੰਜਾਬੀ

ਪੰਜਾਬ ਵਿੱਚ 454 ਫਾਰਮਾਸਿਸਟਾਂ ਦੀ ਭਰਤੀ ’ਤੇ ਹਾਈ ਕੋਰਟ ਨੇ ਲਾਈ ਰੋਕ

13 Aug, 2026 10:08 AM

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਵੱਲੋਂ ਜਾਰੀ ਇਸ਼ਤਿਹਾਰ ਤਹਿਤ 454 ਫਾਰਮਾਸਿਸਟ (ਫਾਰਮੇਸੀ ਅਫਸਰ) ਅਸਾਮੀਆਂ ਲਈ ਚੱਲ ਰਹੀ ਭਰਤੀ ਪ੍ਰਕਿਰਿਆ ’ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਨੂੰ ਹੋਵੇਗੀ। ਪਟੀਸ਼ਨਰਾਂ ਵੱਲੋਂ ਦਾਇਰ ਪਟੀਸ਼ਨ ਵਿੱਚ 11 ਜੂਨ ਨੂੰ ਜਾਰੀ ਇਸ਼ਤਿਹਾਰ ਦੇ ਆਧਾਰ ’ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਗਰੁੱਪ-C ਫਾਰਮਾਸਿਸਟਾਂ ਦੀ ਭਰਤੀ ਲਈ 19 ਜੁਲਾਈ ਨੂੰ ਕਰਵਾਈ ਗਈ ਲਿਖਤੀ ਪ੍ਰੀਖਿਆ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨਰਾਂ ਨੇ ਅਦਾਲਤ ਤੋਂ ਇਹ ਵੀ ਮੰਗ ਕੀਤੀ ਹੈ ਕਿ ਉਕਤ ਪ੍ਰੀਖਿਆ ਦੇ ਆਧਾਰ ’ਤੇ ਕੀਤੀਆਂ ਗਈਆਂ ਜਾਂ ਕੀਤੀਆਂ ਜਾਣ ਵਾਲੀਆਂ ਸਾਰੀਆਂ ਕਾਰਵਾਈਆਂ ਨੂੰ ਰੱਦ ਕੀਤਾ ਜਾਵੇ। ਇਨ੍ਹਾਂ ਕਾਰਵਾਈਆਂ ਵਿੱਚ ਉੱਤਰ-ਪੁਸਤਿਕਾਵਾਂ ਦੀ ਜਾਂਚ, ਨਤੀਜਾ ਤਿਆਰ ਕਰਨਾ ਅਤੇ ਨਤੀਜਾ ਐਲਾਨਣਾ ਵੀ ਸ਼ਾਮਲ ਹੈ। ਹਾਈ ਕੋਰਟ ਦੇ ਹੁਕਮ ਤੋਂ ਬਾਅਦ ਫਿਲਹਾਲ 454 ਫਾਰਮਾਸਿਸਟ ਅਸਾਮੀਆਂ ਨਾਲ ਸਬੰਧਤ ਭਰਤੀ ਪ੍ਰਕਿਰਿਆ ਅੱਗੇ ਨਹੀਂ ਵਧੇਗੀ। ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਨੂੰ ਹੋਵੇਗੀ, ਜਿਸ ਤੋਂ ਬਾਅਦ ਅਦਾਲਤ ਵੱਲੋਂ ਇਸ ਸਬੰਧੀ ਅਗਲੇ ਹੁਕਮ ਜਾਰੀ ਕੀਤੇ ਜਾਣਗੇ।

Posted By: Daily Suraj Bureau

Latest News