Daily Suraj

ਪੰਜਾਬੀ

ਸੰਤ ਰਾਮਪਾਲ ਜੀ ਮਹਾਰਾਜ ਦੀ ਪ੍ਰੇਰਣਾ ਨਾਲ ਕੰਧਵਾਲਾ ਅਮਰਕੋਟ ਵਿਖੇ ਚਲਾਇਆ ਸਫਾਈ ਅਭਿਆਨ

05 Oct, 2026 09:53 AM

ਸੈਂਕੜੇ ਸੇਵਾਦਾਰਾਂ ਨੇ ਪਿੰਡ ਦੀਆਂ ਗਲੀਆਂ ,ਨਾਲੀਆਂ ਤੇ ਜਨਤਕ ਥਾਵਾਂ ਦੀ ਕੀਤੀ ਸਾਫ ਸਫਾਈ (ਜਗਸੀਰ ਸਿੰਘ) - ਸੰਤ ਰਾਮਪਾਲ ਜੀ ਮਹਾਰਾਜ ਦੀ ਪ੍ਰੇਰਣਾ ਨਾਲ ਪਿੰਡ ਕੰਧਵਾਲਾ ਅਮਰਕੋਟ, ਜ਼ਿਲ੍ਹਾ ਫਾਜ਼ਿਲਕਾ ਵਿੱਚ ਵਿਸ਼ਾਲ ਸਫ਼ਾਈ ਸੇਵਾ ਅਭਿਆਨ ਚਲਾਇਆ ਗਿਆ। ਇਸ ਦੌਰਾਨ ਸੰਤ ਰਾਮਪਾਲ ਜੀ ਮਹਾਰਾਜ ਦੇ ਸੈਂਕੜੇ ਸੇਵਾਦਾਰਾਂ ਨੇ ਪਿੰਡ ਦੀਆਂ ਗਲੀਆਂ, ਸੜਕਾਂ, ਨਾਲੀਆਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਕਰਕੇ ਸਵੱਛਤਾ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਸਫ਼ਾਈ ਮੁਹਿੰਮ ਦੌਰਾਨ ਸੇਵਾਦਾਰਾਂ ਨੇ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚ ਕੇ ਸਫ਼ਾਈ ਕੀਤੀ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਪਲਾਸਟਿਕ ਦੀ ਵਰਤੋਂ ਘਟਾਉਣ, ਕੂੜਾ-ਕਰਕਟ ਨੂੰ ਢੁਕਵੇਂ ਢੰਗ ਨਾਲ ਨਿਪਟਾਉਣ ਅਤੇ ਸਫ਼ਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਰਪੰਚ ਬਲਦੇਵ ਕੁਮਾਰ ਨੇ ਕਿਹਾ ਕਿ ਸੰਤ ਰਾਮਪਾਲ ਜੀ ਮਹਾਰਾਜ ਦੀ ਪ੍ਰੇਰਣਾ ਨਾਲ ਕੀਤੇ ਜਾ ਰਹੇ ਸੇਵਾ ਕਾਰਜ ਸਮਾਜ ਵਿੱਚ ਸੇਵਾ, ਸਦਭਾਵਨਾ ਅਤੇ ਮਨੁੱਖਤਾ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਵਰਗੇ ਕਾਰਜਾਂ ਨਾਲ ਜਿੱਥੇ ਪਿੰਡ ਦਾ ਵਾਤਾਵਰਣ ਸੁੰਦਰ ਬਣਦਾ ਹੈ, ਉੱਥੇ ਲੋਕਾਂ ਵਿੱਚ ਆਪਣੇ ਆਲੇ-ਦੁਆਲੇ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਇਸ ਮੌਕੇ ਨਰਿੰਦਰ ਕੁਮਾਰ ਸਰਪੰਚ, ਅਜੈ ਚੌਧਰੀ, ਰਾਕੇਸ਼ ਕੁਮਾਰ ਅਤੇ ਸੁਖਦੇਵ ਸਿੰਘ ਮੈਂਬਰ ਪੰਚਾਇਤ ਨੇ ਵੀ ਸੇਵਾਦਾਰਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਨੂੰ ਨਸ਼ਿਆਂ ਤੋਂ ਦੂਰ ਕਰਨ, ਦਾਜ ਪ੍ਰਥਾ ਦੇ ਖ਼ਾਤਮੇ, ਖੂਨਦਾਨ, ਦੇਹਦਾਨ, ਲੋੜਵੰਦ ਪਰਿਵਾਰਾਂ ਦੀ ਸਹਾਇਤਾ, ਵਾਤਾਵਰਣ ਸੰਭਾਲ ਅਤੇ ਸਫ਼ਾਈ ਵਰਗੇ ਕਾਰਜਾਂ ਰਾਹੀਂ ਲੋਕਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਸਫ਼ਾਈ ਅਭਿਆਨ ਨੂੰ ਪਿੰਡ ਵਾਸੀਆਂ ਵੱਲੋਂ ਵੀ ਭਰਪੂਰ ਸਹਿਯੋਗ ਮਿਲਿਆ। ਕਈ ਪਿੰਡ ਵਾਸੀਆਂ ਨੇ ਖੁਦ ਸਫ਼ਾਈ ਸੇਵਾ ਵਿੱਚ ਹਿੱਸਾ ਲੈਂਦਿਆਂ ਸੇਵਾਦਾਰਾਂ ਦੇ ਨਿਸ਼ਕਾਮ ਸੇਵਾ ਭਾਵ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪਿੰਡਾਂ ਵਿੱਚ ਅਜਿਹੀਆਂ ਮੁਹਿੰਮਾਂ ਲਗਾਤਾਰ ਚਲਦੀਆਂ ਰਹਿਣ ਤਾਂ ਇਸ ਨਾਲ ਸਵੱਛਤਾ ਦੇ ਨਾਲ-ਨਾਲ ਆਪਸੀ ਭਾਈਚਾਰਾ ਅਤੇ ਸਮਾਜਿਕ ਏਕਤਾ ਵੀ ਹੋਰ ਮਜ਼ਬੂਤ ਹੋਵੇਗੀ। ਅੰਤ ਵਿੱਚ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਅਤੇ ਸਫ਼ਾਈ ਸੇਵਾ ਕਾਰਜ ਜਾਰੀ ਰਹਿਣਗੇ ਅਤੇ ਪਿੰਡ ਨੂੰ ਸਵੱਛ, ਸੁੰਦਰ ਤੇ ਸਿਹਤਮੰਦ ਬਣਾਉਣ ਲਈ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

Latest News