ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ਦੌਰਾਨ ਪੰਜਾਬ ਸਰਕਾਰ ਨੇ ਇਹਨਾਂ ਅਧਿਕਾਰੀਆਂ ਨੂੰ ਦਿੱਤਾ ਰਜਿਸਟਰੀਆਂ ਦਾ ਕੰਮ

ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ਦੌਰਾਨ ਪੰਜਾਬ ਸਰਕਾਰ ਨੇ ਇਹਨਾਂ ਅਧਿਕਾਰੀਆਂ ਨੂੰ ਦਿੱਤਾ ਰਜਿਸਟਰੀਆਂ ਦਾ ਕੰਮ

ਚੰਡੀਗੜ੍ਹ : ਤਹਿਸੀਲਦਾਰਾਂ ਦੀ ਹੜਤਾਲ ਦੇ ਚਲਦਿਆਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ਦੌਰਾਨ ਰਜਿਸਟਰੀਆਂ ਦਾ ਕੰਮ ਜਿਲ੍ਹੇ ਵਿੱਚ ਤਾਇਨਾਤ PCS ਅਧਿਕਾਰੀ ਅਤੇ ਕਾਨੂੰਗੋ ਤੇ ਸੀਨੀਅਰ ਅਸਿਸਟੈਂਟ ਜਿਹਨਾਂ ਨੇ ਤਹਿਸੀਲਦਾਰ ਦੀ ਵਿਭਾਗੀ ਪ੍ਰੀਖਿਆ ਪਾਸ ਕੀਤੀ ਹੋਵੇ,ਉਹ ਸਾਂਭਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਤਹਿਸੀਲਦਾਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਜਿਸ ਦੇ ਚਲਦਿਆਂ ਅੱਜ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਚਿਤਾਵਨੀ ਵੀ ਦਿੱਤੀ ਹੈ।