Daily Suraj

ਪੰਜਾਬੀ

ਭੌਂ ਮਾਲੀਆ ਸੈੱਸ : ਹਿਮਾਚਲ ਤੇ ਪੰਜਾਬ ਵਿਚਾਲੇ ਛਿੜਿਆ ਸਿਆਸੀ ਕਲੇਸ਼

06 Jan, 2026 05:21 PM

ਹਾਈਡਰੋ ਪ੍ਰੋਜੈਕਟਾਂ 'ਤੇ ਨਵਾਂ ਟੈਕਸ ਲਗਾਉਣ ਨਾਲ ਦੋਵਾਂ ਰਾਜਾਂ ਵਿਚਾਲੇ ਤਕਰਾਰ ਵਧੀ ‘ਭੌਂ ਮਾਲੀਆ ਸੈੱਸ’ ਲਗਾਏ ਜਾਣ ਤੋਂ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦਰਮਿਆਨ ਹੁਣ ਸਿਆਸੀ ਕਲੇਸ਼ ਛਿੜ ਗਿਆ ਹੈ। ਆਮ ਆਦਮੀ ਪਾਰਟੀ ਨੇ ਜਿੱਥੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ, ਉੱਥੇ ਪੰਜਾਬ ਕਾਂਗਰਸ ’ਤੇ ਵੀ ਸੁਆਲ ਖੜ੍ਹੇ ਕੀਤੇ ਹਨ। ਚੇਤੇ ਰਹੇ ਕਿ ਹਿਮਾਚਲ ਸਰਕਾਰ ਨੇ ਲੰਘੇ ਸਾਲ 12 ਦਸੰਬਰ ਨੂੰ ਗਜ਼ਟ ਨੋਟੀਫ਼ਿਕੇਸ਼ਨ ਜਾਰੀ ਕਰਕੇ ਹਾਈਡਰੋ ਪ੍ਰੋਜੈਕਟਾਂ ’ਤੇ ‘ਭੌਂ ਮਾਲੀਆ ਸੈੱਸ’ ਲਗਾ ਦਿੱਤਾ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਇਸ ਸੈੱਸ ਵਜੋਂ ਸਲਾਨਾ ਕਰੀਬ 433 ਕਰੋੜ ਰੁਪਏ ਤਾਰਨੇ ਪੈਣਗੇ। ਵੱਲੋਂ ਇਸ ਮਾਮਲੇ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਗਿਆ ਸੀ ਜਿਸ ਮਗਰੋਂ ਸਿਆਸੀ ਮਾਹੌਲ ਗਰਮਾ ਗਿਆ ਹੈ। ਹਿਮਾਚਲ ਦੇ ‘ਭੌਂ ਮਾਲੀਆ ਸੈੱਸ’ ਦਾ ਕਰੀਬ 200 ਕਰੋੜ ਦਾ ਵਿੱਤੀ ਬੋਝ ਇਕੱਲੇ ਪੰਜਾਬ ’ਤੇ ਪਵੇਗਾ ਜਦੋਂ ਕਿ ਹਰਿਆਣਾ ਤੇ ਰਾਜਸਥਾਨ ਵੀ ਇਸ ਤੋਂ ਪ੍ਰਭਾਵਿਤ ਹੋਣਗੇ। ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਸਰਕਾਰ ਨੇ ‘ਜਲ ਸੈੱਸ’ ਲਗਾ ਦਿੱਤਾ ਸੀ ਜਿਸ ਦਾ 400 ਕਰੋੜ ਦਾ ਵਿੱਤੀ ਭਾਰ ਪੰਜਾਬ ’ਤੇ ਪੈਣਾ ਸੀ ਪ੍ਰੰਤੂ ਹਿਮਾਚਲ ਪ੍ਰਦੇਸ਼ ਦੀ ਹਾਈ ਕੋਰਟ ਨੇ ਇਸ ਜਲ ਸੈੱਸ ਨੂੰ ਗੈਰ ਸੰਵਿਧਾਨਿਕ ਕਰਾਰ ਦੇ ਦਿੱਤਾ ਸੀ।

Latest News