“ਆਪ” ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70 ਦੇ ਰੋਡੇ ਸ਼ਾਹ ਇਲਾਕੇ ਵਿੱਚ ਸੀਸੀ ਫਲੋਰਿੰਗ ਕੰਮ ਦੀ ਸ਼ੁਰੂਆਤ
- ਸ੍ਰੀ ਅੰਮ੍ਰਿਤਸਰ ਸਾਹਿਬ
- (Asia/Kolkata)
(ਆਰ.ਕੇ. ਸੋਨੀ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70 ਦੇ ਰੋਡੇ ਸ਼ਾਹ ਇਲਾਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਗਲੀ ਨੰਬਰ 1 ਤੋਂ 5 ਤੱਕ ਸੀਸੀ ਫਲੋਰਿੰਗ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਡਾ. ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਹ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਰਹਿਣ ਵਾਲਿਆਂ ਨੂੰ ਕਾਫ਼ੀ ਸੁਵਿਧਾ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰ ਰਹੀ ਹੈ ਅਤੇ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਹਨ। ਡਾ. ਸੰਧੂ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵਾਰਡ ਨੰਬਰ 70 ਦੇ ਹੋਰ ਇਲਾਕਿਆਂ ਵਿੱਚ ਵੀ ਸੜਕਾਂ, ਨਿਕਾਸੀ ਪ੍ਰਣਾਲੀ, ਸਟਰੀਟ ਲਾਈਟਾਂ ਅਤੇ ਸਫਾਈ ਨਾਲ ਸੰਬੰਧਿਤ ਪ੍ਰੋਜੈਕਟ ਲਾਗੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਲਾਕੇ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਹਰ ਸਮੱਸਿਆ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਵਿਜੈ ਭਗਤ, ਬਲਵਿੰਦਰ ਗੋਰਾ, ਬਲਦੇਵ ਸਿੰਘ, ਦਵਿੰਦਰ ਸੰਧੂ, ਪੀ.ਏ. ਮਾਧਵ ਸ਼ਰਮਾ, ਪੀ.ਏ. ਅਮਰਜੀਤ ਸ਼ੇਰਗਿੱਲ, ਜਸਪਾਲ ਸਿੰਘ ਪੁਤਲੀਘਰ ਸਮੇਤ ਇਲਾਕੇ ਦੇ ਮਾਣਯੋਗ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਹਾਜ਼ਰ ਸਨ।
Leave a Reply