Daily Suraj

ਪੰਜਾਬੀ

ਮੁਹਾਲੀ ’ਚ ਸਾਬਕਾ ਸਪੈਸ਼ਲ DGP ਅਰਪਿਤ ਸ਼ੁਕਲਾ ਦੇ ਗਨਮੈਨ ਦੀ ਗੋਲੀ ਲੱਗਣ ਨਾਲ ਮੌਤ

03 Sep, 2026 03:56 PM

ਸਾਬਕਾ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਦੀ ਮੁਹਾਲੀ ਸਥਿਤ ਸੈਕਟਰ 80 ਦੀ ਰਿਹਾਇਸ਼ ’ਤੇ ਤਾਇਨਾਤ ਗਨਮੈਨ ASI ਓਂਕਾਰ ਸਿੰਘ ਦੀ ਅੱਜ ਦੁਪਹਿਰ ਗੋਲੀ ਲੱਗਣ ਕਾਰਨ ਮੌਤ ਹੋ ਗਈ। ਪੁਲੀਸ ਦੇ ਮੁਤਾਬਕ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ASI ਦੇ ਹੱਥੋਂ ਪਿਸਤੌਲ ਡਿੱਗ ਗਿਆ ਅਤੇ ਅਚਾਨਕ ਗੋਲੀ ਚੱਲ ਗਈ। ਦੂਜੇ ਪਾਸੇ, ਸੂਤਰਾਂ ਦਾ ਦਾਅਵਾ ਹੈ ਕਿ ਮੌਕੇ ’ਤੇ ਇੱਕ ਨਹੀਂ ਸਗੋਂ ਛੇ ਗੋਲੀਆਂ ਚੱਲੀਆਂ ਸਨ। ਘਟਨਾ ਤੋਂ ਬਾਅਦ ਜ਼ਖ਼ਮੀ ASI ਨੂੰ ਤੁਰੰਤ ਫ਼ੇਜ਼-6 ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੀਨੀਅਰ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ, ਉੱਚ ਪੁਲੀਸ ਅਧਿਕਾਰੀ ਇਸ ਪੂਰੇ ਮਾਮਲੇ ’ਤੇ ਕੁਝ ਵੀ ਬੋਲਣ ਤੋਂ ਗੁਰੇਜ਼ ਕਰ ਰਹੇ ਹਨ ਅਤੇ ਫਿਲਹਾਲ ਮੂੰਹ ਬੰਦ ਰੱਖਿਆ ਹੋਇਆ ਹੈ। ਪੁਲੀਸ ਹਰ ਪੱਖੋਂ ਇਸ ਘਟਨਾ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ ਤਾਂ ਜੋ ਅਸਲ ਸੱਚਾਈ ਸਾਹਮਣੇ ਆ ਸਕੇ।

Latest News