Daily Suraj

ਪੰਜਾਬੀ

ਮੈਂ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਾਦਾਰ ਸਿਪਾਹੀ, ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਤਤਪਰ ਰਹਾਂਗਾ- ਪ੍ਰਕਾਸ਼ ਸਿੰਘ ਬਾਦਲ

13 Feb, 2020 05:30 AM

ਅੰਮ੍ਰਿਤਸਰ, 13 ਫਰਵਰੀ - ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅੱਜ ਅੰਮ੍ਰਿਤਸਰ ਫੇਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਨੇੜੇ ਪੌੜੀਆਂ 'ਤੇ ਬੈਠ ਕੇ ਕੁੱਝ ਸਮਾਂ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮੌਕੇ 'ਤੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜੋ ਵੀ ਵਾਅਦੇ ਕੀਤੇ ਗਏ ਸਨ। ਉਨ੍ਹਾਂ ਵਿਚੋਂ ਕੋਈ ਵੀ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਇਸੇ ਸੋਚ ਨੂੰ ਲੈ ਕੇ ਹੀ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਕਾਰਜ ਕਰਦੇ ਰਹਿਣਗੇ।

Latest News