Daily Suraj

ਪੰਜਾਬੀ

ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਪੰਜਾਬ ਭਰ ‘ਚ ਹੋਣ ਵਾਲੇ ਪ੍ਰਮੁੱਖ ਪ੍ਰੋਗਰਾਮਾਂ ਦੀ ਸੂਚੀ ਜਾਰੀ

14 Jan, 2025 05:30 AM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਗਣਤੰਤਰ ਦਿਵਸ 2025 ‘ਤੇ ਪੰਜਾਬ ਭਰ ‘ਚ ਹੋਣ ਵਾਲੇ ਪ੍ਰਮੁੱਖ ਪ੍ਰੋਗਰਾਮਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਲੁਧਿਆਣਾ ਜ਼ਿਲ੍ਹੇ ‘ਚ ਗਣਤੰਤਰ ਦਿਹਾੜੇ ਦੇ ਮੌਕੇ ‘ਤੇ ਸੂਬਾ ਪੱਧਰੀ ਸਮਾਰੋਹ ਹੋਣ ਜਾ ਰਿਹਾ ਹੈ। ਇਸ ਸਮਾਰੋਹ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਤਿਰੰਗਾ ਝੰਡਾ ਲਹਿਰਾਉਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਰੀਦਕੋਟ ਵਿੱਚ ਝੰਡਾ ਲਹਿਰਾਉਣਗੇ।
ਇਸ ਦੇ ਨਾਲ ਹੀ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜਲੰਧਰ ਵਿੱਚ ਝੰਡਾ ਲਹਿਰਾਉਣਗੇ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁਹਾਲੀ ਵਿੱਚ ਝੰਡਾ ਲਹਿਰਾਉਣਗੇ। ਇਸ ਤਰ੍ਹਾਂ ਦੇ ਪ੍ਰੋਗਰਾਮ ਕੁੱਲ 19 ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਗਏ ਹਨ।

Latest News