Daily Suraj

ਪੰਜਾਬੀ

ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

17 May, 2025 12:14 AM

ਸ੍ਰੀ ਚਮਕੌਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦਾ ਬਾਰ੍ਹਵੀਂ ਜਮਾਤ ਦਾ ਆਰਟਸ, ਕਾਮਰਸ ਤੇ ਸਾਇੰਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ. ਬਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਦੇ ਨਤੀਜੇ ਵਿਚ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਸਦਕਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਲਈ ਵਿਦਿਆਰਥੀ, ਅਧਿਆਪਕ ਅਤੇ ਮਾਪੇ ਵਧਾਈ ਦੇ ਹੱਕਦਾਰ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਸੰਸਥਾਵਾਂ ਹਮੇਸ਼ਾ ਹੀ ਅਕਾਦਮਿਕ ਤੌਰ ’ਤੇ ਵਧੀਆ ਕਾਰਗੁਜ਼ਾਰੀ ਨਿਭਾਉਣ ਲਈ ਜਾਣੀਆਂ ਜਾਂਦੀਆਂ ਹਨ, ਜਿਸ ਸਦਕਾ ਇਨ੍ਹਾਂ ਸੰਸਥਾਵਾਂ ਦੇ ਨਤੀਜੇ ਹਮੇਸ਼ਾ ਹੀ ਉੱਤਮ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। 

ਇੰਚਾਰਜ ਪ੍ਰੋ. ਸੁਖਵਿੰਦਰ ਕੌਰ ਨੇ ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਰਟਸ ਗਰੁੱਪ ਵਿੱਚ ਰਮਨਪ੍ਰੀਤ ਕੌਰ ਨੇ 88.8 ਫ਼ੀਸਦੀ, ਅੰਮ੍ਰਿਤਪਾਲ ਕੌਰ ਨੇ 86 ਫ਼ੀਸਦੀ, ਸੰਦੀਪ ਸਿੰਘ ਨੇ 84.2 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਲੜੀਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਕਾਮਰਸ ਗਰੁੱਪ ਵਿੱਚ ਜਸ਼ਨਦੀਪ ਕੌਰ ਨੇ 87.8 ਫ਼ੀਸਦੀ, ਹਰਮਨਪ੍ਰੀਤ ਸਿੰਘ ਨੇ 83.8 ਫ਼ੀਸਦੀ, ਸਿਮਰਨਜੀਤ ਕੌਰ ਨੇ 80 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਲੜੀਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਸਾਇੰਸ ਗਰੁੱਪ ਵਿੱਚ ਗੁਰਲੀਨ ਕੌਰ ਨੇ 88.8 ਫ਼ੀਸਦੀ, ਜਸਨੂਰ ਕੌਰ ਨੇ 88.2 ਫ਼ੀਸਦੀ, ਅਕਸ਼ਦੀਪ ਕੌਰ ਨੇ 87.8 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਲੜੀਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਆਦਿ ਹਾਜ਼ਰ ਸਨ।

#Results2025 #StudentSuccess #KhalsaCollege #EducationMatters #PunjabEducation #TopResults #AcademicExcellence #ProudMoment

Posted By: Daily Suraj Bureau

Latest News