ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ਵਿੱਚ ਸ਼ਾਮਲ
- ਪੰਜਾਬ
- (Asia/Kolkata)
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਦਾਮਨ ਥਾਮ ਲਿਆ। ਉਨ੍ਹਾਂ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਐਡਵੋਕੇਟ ਰਾਜੇਸ਼ ਰਾਣਾ ਵਰਗੇ ਤਜਰਬੇਕਾਰ ਅਤੇ ਕਾਨੂੰਨੀ ਮਾਮਲਿਆਂ ਦੇ ਜਾਣਕਾਰ ਆਗੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਪੰਜਾਬ ਵਿੱਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਐਡਵੋਕੇਟ ਰਾਜੇਸ਼ ਰਾਣਾ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਐਡਵੋਕੇਟ ਰਾਜੇਸ਼ ਰਾਣਾ ਨੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਦੇਸ਼ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਸ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਵੱਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ਭਾਜਪਾ ਪੰਜਾਬ ਦੇ ਲੀਗਲ ਸੈੱਲ ਦੇ ਮੁਖੀ ਐਨ. ਕੇ. ਵਰਮਾ, ਮੋਹਾਲੀ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਸ਼ਰਮਾ ਅਤੇ ਲਾਲੜੂ ਸਰਕਲ ਦੇ ਸਰਕਲ ਪ੍ਰਧਾਨ ਸੰਜੂ ਰਾਣਾ ਵੀ ਹਾਜ਼ਰ ਸਨ।
Leave a Reply