Daily Suraj

ਪੰਜਾਬੀ

ਤੇਜ਼ ਰਫ਼ਤਾਰ ਦਾ ਕਹਿਰ: ਥਾਰ ਨੇ ਆਟੋ ਨੂੰ ਮਾਰੀ ਟੱਕਰ, ਕਈ ਜ਼ਖ਼ਮੀ

12 Feb, 2026 12:46 PM

ਬੰਗਾ-ਨਵਾਂਸ਼ਹਿਰ-ਚੰਡੀਗੜ੍ਹ ਰੋਡ ‘ਤੇ ਭਿਆਨਕ ਸੜਕ ਹਾਦਸਾ ਵਾਪਰਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਤੇਜ਼ ਰਫ਼ਤਾਰ ਥਾਰ ਨੇ ਇੱਕ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਥਾਰ ਗੱਡੀ ਦੂਸਰੀ ਸਾਈਡ ਆ ਕੇ ਆਟੋ ਨਾਲ ਟਕਰਾਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਥਾਰ ਗੱਡੀ ਦੇ ਪਰਖੱਚੇ ਉੱਡ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਐੱਫ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਉਨ੍ਹਾਂ ਵੱਲੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਨਵਾਂ ਸ਼ਹਿਰ ਵਿਖੇ ਪਹੁੰਚਾਇਆ ਗਿਆ।

Latest News