ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ : ਤਰੁਨਪ੍ਰੀਤ ਸਿੰਘ ਸੌਂਦ
- ਪੰਜਾਬ
- 25 Feb,2025

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond ) ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਦੇ ਬਲਾਕ ਸੰਮਤੀ ਦਫਤਰਾਂ ਵਿੱਚ ਤਾਇਨਾਤ ਅਮਲੇ ਦੀਆਂ ਬਦਲੀਆਂ ਵੀ ਸਰਕਾਰ ਵੱਲੋਂ ਕੀਤੀਆਂ ਜਾਂਦੀਆਂ ਹਨ।
ਉਨ੍ਹਾਂ ਵਿਧਾਨ ਸਭਾ ਦੇ ਮੈਂਬਰਾਂ ਨੂੰ ਦੱਸਿਆ ਕਿ ਬਲਾਕ ਸੰਮਤੀਆਂ ਵਿੱਚ ਤੈਨਾਤ ਸੰਮਤੀ ਸਾਈਡ ਦੇ ਕਰਮਚਾਰੀਆਂ ਦੀ ਸਮਰੱਥ ਨਿਯੁਕਤੀ/ਸਜ਼ਾ ਅਥਾਰਟੀ ਸਬੰਧਤ ਸੰਮਤੀ ਹੁੰਦੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਜਿਵੇਂ ਕਿ ਸੁਪਰਡੰਟ ਗ੍ਰੇਡ 2, ਟੈਕਸ ਕੁਲੈਕਟਰ, ਪੰਚਾਇਤ ਸਕੱਤਰ ਅਤੇ ਪੰਚਾਇਤ ਅਫਸਰਾਂ ਦੀਆਂ ਬਦਲੀਆਂ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਦੇ ਪੱਧਰ ‘ਤੇ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਸੰਮਤੀ ਦੇ ਕਰਮਚਾਰੀਆਂ ਜਿਵੇਂ ਕਿ ਕਲਰਕ, ਸੇਵਾਦਾਰ ਅਤੇ ਡਰਾਇਵਰ ਆਦਿ ਦੀਆਂ ਅੰਤਰ ਜ਼ਿਲ੍ਹਾ ਬਦਲੀਆਂ ਦੇ ਕੇਸ ਵੀ ਸਰਕਾਰ ਪੱਧਰ ‘ਤੇ ਵਿਚਾਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸੰਮਤੀ ਦੇ ਬਾਕੀ ਕਰਮਚਾਰੀਆਂ ਦੀਆਂ ਬਦਲੀਆਂ ਉਨ੍ਹਾਂ ਦੇ ਜ਼ਿਲੇ ਅੰਦਰ ਹੀ ਉਨ੍ਹਾਂ ਦੀ ਸਮਰੱਥ ਅਥਾਰਟੀ ਵੱਲੋਂ ਕੀਤੀਆਂ ਜਾਂਦੀਆਂ ਹਨ।
Posted By:

Leave a Reply