ਲਿਟਲ ਸਟਾਰ ਬਚਪਨ ਪਲੇਅ ਤੇ ਹਾਈਟਸ ਐਂਡ ਹਾਈਟਸ ਸਕੂਲ ਵਿਖੇ ਗਾਂਧੀ ਜਯੰਤੀ ਪੂਰੇ ਉਤਸ਼ਾਹ ਨਾਲ ਮਨਾਈ
- ਪੰਜਾਬ
- (Asia/Kolkata)
ਬੱਚਿਆਂ ਨੇ ਦਾਂਡੀ ਮਾਰਚ, ਸੱਤਿਆਗ੍ਰਹਿ, ਲੇਖ ਤੇ ਭਾਸ਼ਣ ਮੁਕਾਬਲੇ ਸਮੇਤ ਸਫ਼ਾਈ ਅਭਿਆਨ ਵਿੱਚ ਲਿਆ ਭਾਗ
ਲਹਿਰਾਗਾਗਾ, (ਜਗਸੀਰ ਸਿੰਘ)- ਲਿਟਲ ਸਟਾਰ ਬਚਪਨ ਪਲੇਅ ਸਕੂਲ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ, ਲਹਿਰਾਗਾਗਾ ਵਿਖੇ ਗਾਂਧੀ ਜਯੰਤੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਜੀਵਨ, ਸਾਦਗੀ, ਸੱਚਾਈ ਅਤੇ ਅਹਿੰਸਾ ਦੇ ਸਿਧਾਂਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸਕੂਲ ਦੇ ਚੇਅਰਮੈਨ ਸ੍ਰੀ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਪ੍ਰਿਯੰਕਾ ਬਾਂਸਲ ਨੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਜੀ ਨੇ ਸੱਚ ਅਤੇ ਅਹਿੰਸਾ ਦੇ ਮਾਰਗ ’ਤੇ ਚੱਲਦਿਆਂ ਦੇਸ਼ ਦੀ ਆਜ਼ਾਦੀ ਦੀ ਲਹਿਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਬੱਚਿਆਂ ਨੂੰ ਮਹਾਤਮਾ ਗਾਂਧੀ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸੱਚ ਬੋਲਣ, ਆਪਸੀ ਪਿਆਰ ਅਤੇ ਸਹਿਯੋਗ ਦੀ ਭਾਵਨਾ ਨਾਲ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੱਚਿਆਂ ਵੱਲੋਂ ਮਹਾਤਮਾ ਗਾਂਧੀ ਜੀ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ ਗਿਆ। ਇਨ੍ਹਾਂ ਵਿੱਚ ਦਾਂਡੀ ਮਾਰਚ, ਸੱਤਿਆਗ੍ਰਹਿ ਅੰਦੋਲਨ, ਮਹਾਤਮਾ ਗਾਂਧੀ ਜੀ ਦੇ ਜੀਵਨ ਨਾਲ ਸਬੰਧਤ ਲੇਖ ਪ੍ਰਤੀਯੋਗਿਤਾ, ਭਾਸ਼ਣ ਪ੍ਰਤੀਯੋਗਿਤਾ ਅਤੇ ਸਫ਼ਾਈ ਅਭਿਆਨ ਸ਼ਾਮਲ ਸਨ। ਬੱਚਿਆਂ ਨੇ ਇਨ੍ਹਾਂ ਸਾਰੀਆਂ ਗਤੀਵਿਧੀਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਮਹਾਤਮਾ ਗਾਂਧੀ ਜੀ ਦੇ ਜੀਵਨ ਅਤੇ ਵਿਚਾਰਾਂ ਬਾਰੇ ਆਪਣੀ ਜਾਣਕਾਰੀ ਦਾ ਪ੍ਰਗਟਾਵਾ ਕੀਤਾ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਦੇਸ਼ ਦੇ ਮਹਾਨ ਵਿਅਕਤੀਆਂ ਅਤੇ ਉਨ੍ਹਾਂ ਦੇ ਵਿਚਾਰਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿੱਚ ਸੱਚਾਈ, ਅਹਿੰਸਾ, ਸਫ਼ਾਈ, ਆਪਸੀ ਪਿਆਰ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੀਆਂ ਹਨ। ਇਸ ਮੌਕੇ ਸਕੂਲ ਦੇ ਡੀ.ਪੀ. ਦਰਬਾਰਾ ਸਿੰਘ, ਹੀਨਾ ਰਾਣੀ, ਜੈਨਮ, ਹੁਸਨਪ੍ਰੀਤ, ਸਿੰਦਰਪਾਲ, ਰੇਨੂੰ, ਮੀਨੂ ਰਾਣੀ, ਗੁਰਜੀਤ, ਪੂਨਮ, ਮੋਨੂ, ਅਰਸ਼ਦੀਪ, ਪ੍ਰੀਤੀ ਸ਼ਰਮਾ, ਅਮਨਦੀਪ ਕੌਰ, ਇੰਦਰਜੀਤ ਕੌਰ ਅਤੇ ਪਰਮਿੰਦਰ ਕੌਰ ਆਦਿ ਮੌਜੂਦ ਸਨ।
Leave a Reply