ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ ਨੂੰ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ ਨੂੰ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

ਨਵਾਂਸ਼ਹਿਰ - ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਅਤੇ ਇਸਤਰੀ ਜਾਗ੍ਰਿਤੀ ਮੰਚ ਪੰਜਾਬ ਦੇ ਸੂਬਾ ਪ੍ਰਧਾਨ ਦੀ ਆਗੂ ਕਾਮਰੇਡ ਗੁਰਬਖਸ਼ ਕੌਰ ਸੰਘਾ ਦੀ ਯਾਦ ਵਿਚ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ ਯਾਦਗਾਰ ਤੇ ਪਿੰਡ ਸ਼ਹਾਬਪੁਰ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ। ਸੀਨੀਅਰ ਸੂਬਾਈ ਆਗੂ ਕਾਮਰੇਡ ਦਰਸ਼ਨ ਸਿੰਘ ਖਟਕੜ, ਕਾਮਰੇਡ ਦਲਜੀਤ ਸਿੰਘ ਐਡਵੋਕੇਟ ਨੇ ਸ਼ਰਧਾਂਜਲੀਆਂ ਭੇਂਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਰਾਜ ਕਰਨ ਦੇ ਤਰੀਕੇ ਆਮ ਨਹੀਂ ਖਾਸ ਹਨ, ਤਾਕਤ ਦਾ ਕੇਂਦਰੀਕਰਨ ਕੀਤਾ ਜਾ ਰਿਹਾ। ਜਿਸ ਕਾਰਨ ਸੂਬਿਆਂ ਦੇ ਹੱਕਾਂ ਉੱਤੇ ਸੱਟ ਮਾਰੀ ਜਾ ਰਹੀ ਹੈ। ਨਵੀਂ ਕਿਸਮ ਦਾ ਕੌਮਵਾਦ ਉਭਾਰਿਆ ਜਾ ਰਿਹਾ ਹੈ। ਨਵੀਂ ਵਿਦਿਆ ਨੀਤੀ ਰਾਹੀਂ ਸਿਰਫ ਇਕ ਵਿਚਾਰ ਲੈਕੇ ਆਂਉਦਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਹਰ ਵਿਰੋਧੀ ਵਿਚਾਰਾਂ ਨੂੰ ਕੁਚਲਣ ਦੇ ਰਾਹ ਪੈ ਗਈ ਹੈ। ਪ੍ਰੈੱਸ ਦੀ ਆਜਾਦੀ ਨੂੰ ਕੁਚਲ ਰਹੀ ਹੈ।ਇਸ ਸਰਕਾਰ ਦੇ ਫਾਸ਼ੀ ਹੱਲੇ ਤੇਜੀ ਨਾਲ ਵਧ ਰਹੇ ਹਨ। ਕੇਂਦਰ ਸਰਕਾਰ ਦੇਸੀ ਅਤੇ ਵਿਦੇਸ਼ੀ ਕਾਰਪੋਰੇਟਰਾਂ ਦੇ ਹਿੱਤ ਪੂਰਦੀਆਂ ਆਰਥਿਕ ਅਤੇ ਵਿੱਤੀ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸੰਘਰਸ਼ਾਂ ਨੂੰ ਕੇਂਦਰ ਸਰਕਾਰ ਦੇ ਫਾਸ਼ੀਵਾਦੀ ਹੱਲੇ ਵਿਰੁੱਧ ਸੇਧਤ ਕਰਨਾ ਚਾਹੀਦਾ ਹੈ। ਸਾਥੀ ਸੰਘਾ ਦੇ ਦੇਹਾਂਤ ਨਾਲ ਇਨਕਲਾਬੀ ਲਹਿਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾਈ ਆਗੂ ਚਰਨਜੀਤ ਕੌਰ ਬਰਨਾਲਾ, ਪੀਐੱਸਯੂ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਰੰਧਾਵਾ, ਆਗੂ ਸੁਰਿੰਦਰ ਕੁਮਾਰੀ ਕੋਛੜ, ਪਲਸ ਮੰਚ ਦੇ ਆਗੂ ਅਮੋਲਕ ਸਿੰਘ, ਸੀਪੀਆਈ (ਐਮ) ਦੇ ਆਗੂ ਚਰਨਜੀਤ ਸਿੰਘ ਦੌਲਤਪੁਰ, ਆਰਐਮਪੀਆਈ ਦੇ ਆਗੂ ਕੁਲਦੀਪ ਸਿੰਘ ਦੌੜਕਾ, ਸੁਰਿੰਦਰ ਸਿੰਘ, ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾਈ ਆਗੂ ਬੂਟਾ ਸਿੰਘ ਮਹਿਮੂਦ ਪੁਰ ਆਗੂ ਬਲਵਿੰਦਰ ਕੌਰ ਕੈਨੇਡਾ, ਕਾਮਰੇਡ ਸੰਘਾ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਬਲਵੀਰ ਸਿੰਘ ਸੰਘਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਰਾਜਸੀ ਪਾਰਟੀਆਂ ਅਤੇ ਜਨਤਕ ਜਥੇਬੰਦੀਆਂ ਦੇ ਆਗੂ ਅਤੇ ਵਰਕਰ, ਪਰਿਵਾਰ ਦੇ ਰਿਸ਼ਤੇਦਾਰ ਅਤੇ ਸਾਕ ਸਬੰਧੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਇਸ ਮੌਕੇ ਮੰਚ ਸੰਚਾਲਨ ਕੁਲਵਿੰਦਰ ਸਿੰਘ ਵੜੈਚ ਅਤੇ ਜਸਬੀਰ ਦੀਪ ਨੇ ਕੀਤਾ।