ਰਾਜਧਾਨੀ ਦਿੱਲੀ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ
- ਰਾਸ਼ਟਰੀ
- 18 Jun,2025

ਨਵੀਂ ਦਿੱਲੀ :ਰਾਜਧਾਨੀ ਵਿਚ ਕੋਰੋਨਾ ਨਾਲ ਇਕ ਹੋਰ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਬਜ਼ੁਰਗ ਵਿਅਕਤੀ ਮੂੰਹ ਦੇ ਕੈਂਸਰ ਅਤੇ ਗੁਰਦੇ ਨਾਲ ਸੰਬੰਧਿਤ ਬਿਮਾਰੀ ਤੋਂ ਪੀੜਤ ਸੀ। ਦੱਸ ਦੇਈਏ ਕਿ ਦਿੱਲੀ ਵਿਚ 620 ਸਰਗਰਮ ਕੋਰੋਨਾ ਮਰੀਜ਼ ਹਨ ਅਤੇ
13 ਲੋਕਾਂ ਦੀ ਮੌਤ ਹੋ ਚੁੱਕੀ ਹੈ। 15 ਜੂਨ ਨੂੰ ਪਹਿਲੀ ਵਾਰ ਇਕ ਦਿਨ ਵਿਚ ਤਿੰਨ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਉਦੋਂ ਤੱਕ ਦਿੱਲੀ ਵਿਚ ਕੋਰੋਨਾ ਕਾਰਨ 11 ਲੋਕਾਂ ਦੀ ਮੌਤ ਹੋ ਚੁੱਕੀ ਸੀ। ਹਾਲਾਂਕਿ ਤਿੰਨ ਦਿਨਾਂ ਤੋਂ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਗਿਰਾਵਟ ਆਈ ਹੈ। ਪਿਛਲੇ ਸ਼ਨੀਵਾਰ ਨੂੰ ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਕੇ 672 ਹੋ ਗਈ। ਕੋਈ ਨਵਾਂ ਕੇਸ ਵੀ ਦਰਜ ਨਹੀਂ ਕੀਤਾ ਗਿਆ ਹੈ।
#DelhiCovidDeath #Covid19India #CoronavirusUpdate #HealthAlert #CovidPrecautions #StaySafe #PublicHealth #DelhiNews
Posted By:

Leave a Reply