ਨੇਡਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਸ਼ਾਪਿੰਗ ਸੈਂਟਰ ‘ਚ ਗੋਲੀਆਂ ਨਾਲ ਕਤਲ
- ਦੇਸ਼
- (Asia/Kolkata)
ਪਾਰਕਿੰਗ ਵਿੱਚ ਖੜ੍ਹੀ ਗੱਡੀ ’ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਇੱਕ 37 ਸਾਲਾ ਭਾਰਤੀ-ਕੈਨੇਡੀਅਨ ਨੌਜਵਾਨ, ਚੰਦਨ ਕੁਮਾਰ ਰਾਜਾ ਨੰਦਾਕੁਮਾਰ, ਦਾ ਅਣਪਛਾਤੇ ਹਮਲਾਵਰਾਂ ਵੱਲੋਂ ਸ਼ਾਪਿੰਗ ਸੈਂਟਰ ਦੀ ਪਾਰਕਿੰਗ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਟੋਰਾਂਟੋ ਪੁਲੀਸ ਅਨੁਸਾਰ ਇਹ ਘਟਨਾ ਸ਼ਨੀਵਾਰ ਦੁਪਹਿਰ ਕਰੀਬ 3:30 ਵਜੇ ਵੁੱਡਬਾਈਨ ਸ਼ਾਪਿੰਗ ਸੈਂਟਰ ਵਿਖੇ ਵਾਪਰੀ। ਹਮਲਾਵਰਾਂ ਨੇ ਨੰਦਾਕੁਮਾਰ ਦੀ ਚਿੱਟੇ ਰੰਗ ਦੀ ਐਸਯੂਵੀ (SUV) ਨੂੰ ਨਿਸ਼ਾਨਾ ਬਣਾਇਆ, ਜਿਸ ਦੀ ਵਿੰਡਸ਼ੀਲਡ ਅਤੇ ਡਰਾਈਵਰ ਸਾਈਡ ਵਾਲੇ ਸ਼ੀਸ਼ੇ ’ਤੇ ਗੋਲੀਆਂ ਦੇ ਨਿਸ਼ਾਨ ਪਾਏ ਗਏ ਹਨ। ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਣ ਤੋਂ ਬਾਅਦ ਨੰਦਾਕੁਮਾਰ ਨੇ ਦਮ ਤੋੜ ਦਿੱਤਾ। ਮੂਲ ਰੂਪ ਵਿੱਚ ਕਰਨਾਟਕ ਦਾ ਰਹਿਣ ਵਾਲਾ ਨੰਦਾਕੁਮਾਰ ਬਰੈਂਪਟਨ ਵਿੱਚ ਰਹਿੰਦਾ ਸੀ ਅਤੇ ਪੇਸ਼ੇ ਵਜੋਂ ਆਈਟੀ (IT) ਪ੍ਰੋਫੈਸ਼ਨਲ ਸੀ। ਪੁਲੀਸ ਦਾ ਮੰਨਣਾ ਹੈ ਕਿ ਇਹ ਹਮਲਾ ਸੋਚੀ-ਸਮਝੀ ਸਾਜ਼ਿਸ਼ (Targeted Incident) ਸੀ। ਦੂਜੇ ਪਾਸੇ, ਨੰਦਾਕੁਮਾਰ ਦੇ ਮਾਤਾ-ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਨੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਕੈਨੇਡਾ ਵਿੱਚ 'ਕੰਨੜ ਐਸੋਸੀਏਸ਼ਨ' ਬਣਾਉਣ ਲਈ ਉਸ ਵੱਲੋਂ ਕੀਤੇ ਜਾ ਰਹੇ ਯਤਨ ਇਸ ਕਤਲ ਦੇ ਪਿੱਛੇ ਦਾ ਕਾਰਨ ਹੋ ਸਕਦੇ ਹਨ। ਟੋਰਾਂਟੋ ਪੁਲਿਸ ਸੀਸੀਟੀਵੀ ਫੁਟੇਜ ਅਤੇ ਗਵਾਹਾਂ ਰਾਹੀਂ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
Leave a Reply