Daily Suraj

ਪੰਜਾਬੀ

ਹਲਵਾਰਾ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ ’ਚ ਤਕਨੀਕੀ ਖਰਾਬੀ, ਰਨਵੇ ਤੋਂ ਵਾਪਸ ਆਇਆ ਜਹਾਜ਼

08 Aug, 2026 05:02 PM

ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਤੋਂ ਦਿੱਲੀ ਲਈ ਉਡਾਣ ਭਰਨ ਵਾਲੀ ਏਅਰ ਇੰਡੀਆ ਦੀ ਫਲਾਈਟ ਵਿੱਚ ਉਡਾਣ ਤੋਂ ਠੀਕ ਪਹਿਲਾਂ ਤਕਨੀਕੀ ਸਮੱਸਿਆ ਆਉਣ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਘਟਨਾ ਦੌਰਾਨ ਜਹਾਜ਼ ਵਿੱਚ ਕਰੀਬ 50 ਯਾਤਰੀ ਸਵਾਰ ਸਨ। ਜਾਣਕਾਰੀ ਮੁਤਾਬਕ ਜਹਾਜ਼ ਰਨਵੇ ਵੱਲ ਵਧ ਰਿਹਾ ਸੀ ਕਿ ਇਸ ਦੌਰਾਨ ਅਚਾਨਕ ਉਸ ਵਿੱਚੋਂ ਤੇਜ਼ ਆਵਾਜ਼ ਸੁਣਾਈ ਦਿੱਤੀ। ਸਥਿਤੀ ਨੂੰ ਦੇਖਦੇ ਹੋਏ ਪਾਇਲਟ ਨੇ ਜਹਾਜ਼ ਨੂੰ ਅੱਗੇ ਲਿਜਾਣ ਦੀ ਬਜਾਏ ਵਾਪਸ ਐਪਰਨ ’ਤੇ ਲਿਆ ਕੇ ਖੜ੍ਹਾ ਕਰ ਦਿੱਤਾ। ਤਕਨੀਕੀ ਖਰਾਬੀ ਸਾਹਮਣੇ ਆਉਣ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਜਹਾਜ਼ ਵਿੱਚੋਂ ਸੁਰੱਖਿਅਤ ਉਤਾਰਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਬੱਸਾਂ ਰਾਹੀਂ ਟਰਮੀਨਲ ਬਿਲਡਿੰਗ ਤੱਕ ਪਹੁੰਚਾਇਆ ਗਿਆ। ਇਹ ਘਟਨਾ ਬੀਤੇ ਦਿਨ ਦੁਪਹਿਰ ਕਰੀਬ 2:40 ਵਜੇ ਵਾਪਰੀ। ਇਸ ਤੋਂ ਬਾਅਦ ਜਹਾਜ਼ ਦੀ ਤਕਨੀਕੀ ਜਾਂਚ ਕੀਤੀ ਗਈ ਅਤੇ ਲੋੜੀਂਦੀ ਪ੍ਰਕਿਰਿਆ ਪੂਰੀ ਕੀਤੀ ਗਈ। ਜਾਂਚ ਤੋਂ ਬਾਅਦ ਫਲਾਈਟ ਕਰੀਬ ਚਾਰ ਘੰਟਿਆਂ ਦੀ ਦੇਰੀ ਨਾਲ ਦਿੱਲੀ ਲਈ ਰਵਾਨਾ ਹੋਈ। ਤਕਨੀਕੀ ਖਰਾਬੀ ਕਾਰਨ ਯਾਤਰੀਆਂ ਨੂੰ ਏਅਰਪੋਰਟ ’ਤੇ ਲੰਬੇ ਸਮੇਂ ਤੱਕ ਇੰਤਜ਼ਾਰ ਕਰਨਾ ਪਿਆ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

Posted By: Daily Suraj Bureau

Latest News