ਭਾਈ ਹਰਜਿੰਦਰ ਸਿੰਘ ਪਹਿਲਵਾਨ ਦੀ ਯਾਦ ‘ਚ ਕਰਵਾਇਆ ਸਲਾਨਾ ਸਮਾਗਮ

ਭਾਈ ਹਰਜਿੰਦਰ ਸਿੰਘ ਪਹਿਲਵਾਨ ਦੀ ਯਾਦ ‘ਚ ਕਰਵਾਇਆ ਸਲਾਨਾ ਸਮਾਗਮ

ਅੰਮ੍ਰਿਤਸਰ : ਭਾਈ ਹਰਜਿੰਦਰ ਸਿੰਘ ਜਿੰਦਾ ਉਰਫ ਪਹਿਲਵਾਨ ਦੀ ਯਾਦ ਵਿਚ ਸਮਾਗਮ ਪਿੰਡ ਸੁਲਾਤਨਵਿੰਡ ਵਿਖੇ ਕਰਵਾਇਆ ਗਿਆ। ਜਿਸ ਵਿਚ ਵੱਖ ਵੱਖ ਪੰਥਕ ਜਥੇਬੰਦੀਆਂ ਦੇ ਮੁਖੀਆਂ ਨੇ ਹਾਜ਼ਰੀਆਂ ਭਰੀਆਂ। ਭਾਈ ਪਹਿਲਵਾਨ ਦੇ ਸਪੁੱਤਰ ਜਰਮਨਜੀਤ ਸਿੰਘ ਨੇ ਦਸਿਆ ਕਿ ਹਰ ਸਾਲ ਦੀ ਤਰਾਂ ਇਸ ਸਮਾਗਮ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ, ਵੱਖ ਵੱਖ ਸਿੱਖ ਸੰਪ੍ਰਦਾਵਾਂ ਦੇ ਮੁਖੀ ਸਾਹਿਬਾਨ, ਰਾਗੀ, ਢਾਡੀ, ਕਵੀਸ਼ਰ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ, ਕਰਮਚਾਰੀ ਤੇ ਮੈਂਬਰ ਹਾਜ਼ਰੀਆਂ ਭਰਦੇ ਹਨ।

 ਸਮਾਗਮ ਵਿਚ ਪੰਥ ਪ੍ਰ੍ਰਸਿੱਧ ਕਥਾ ਵਾਚਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲੇ, ਭਾਈ ਜਗਤਾਰ ਸਿੰਘ ਖਾਲਸਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਤਜਿੰਦਰ ਸਿੰਘ ਪੱਡਾ, ਮੁੱਖ ਮੈਨਜਰ ਭਗਵੰਤ ਸਿੰਘ ਧੰਗੇੜਾ, ਸਤਿੰਦਰ ਸਿੰਘ, ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਰਾਜਿੰਦਰ ਸਿੰਘ, ਪਲਵਿੰਦਰ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ ਪੰਡੋਰੀ, ਰਾਣਾ ਪਲਵਿੰਦਰ ਸਿੰਘ, ਬਲਵਿੰਦਰ ਸਿੰਘ ਬਿੱਲਾ, ਮੰਗਲ ਸਿੰਘ, ਮਨਜਿੰਦਰ ਸਿੰਘ, ਦਿਲਬਾਗ ਸਿੰਘ ਰੰਧਾਵਾ, ਰਾਜਿੰਦਰ ਸਿੰਘ ਰੰਦਾਵਾ ਆਦਿ ਨੇ ਹਾਜ਼ਰੀਆਂ ਭਰੀਆਂ।