ਰੇਲਵੇ ਕੋਲ ਫੰਡਾਂ ਦੀ ਘਾਟ ਨਹੀਂ: ਅਸ਼ਵਨੀ ਵੈਸ਼ਨਵ

ਰੇਲਵੇ ਕੋਲ ਫੰਡਾਂ ਦੀ ਘਾਟ ਨਹੀਂ: ਅਸ਼ਵਨੀ ਵੈਸ਼ਨਵ

ਨਵੀਂ ਦਿੱਲੀ : ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ ਤੇ ਇਹ ਜਲਦੀ ਮੁਕੰਮਲ ਹੋਵੇਗਾ। ਉਨ੍ਹਾਂ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਦਿਆਂ ਕਿਹਾ ਕਿ ਰੇਲਵੇ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਵੰਦੇ ਭਾਰਤ ਵਰਗੀਆਂ ਤੇਜ਼ ਰਫ਼ਤਾਰ ਗੱਡੀਆਂ ਵੱਡੇ ਪੱਧਰ ’ਤੇ ਸ਼ੁਰੂ ਕੀਤੀਆਂ ਜਾਣਗੀਆਂ।

ਕੇਂਦਰ ਨੇ ਇਸ ਵਾਰ ਪੰਜਾਬ ਲਈ 5421 ਕਰੋੜ ਰੁਪਏ ਦਾ ਰੇਲਵੇ ਬਜਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਾਹਰਲੇ ਦੇਸ਼ਾਂ ਵਿਚ ਤੇਜ਼ ਰਫਤਾਰ ਗੱਡੀਆਂ ਚੱਲਦੀਆਂ ਸਨ ਪਰ ਹੁਣ ਭਾਰਤ ਅੰਦਰ ਵੀ ਕਈ ਅਜਿਹੀਆਂ ਰੇਲ ਗੱਡੀਆਂ ਚਲ ਰਹੀਆਂ ਹਨ ਜਿਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਹਰ ਵਰਗ ਦੇ ਲੋਕਾਂ ਦਾ ਖਿਆਲ ਰੱਖ ਰਹੀ ਹੈ ਜਿਸ ਕਾਰਨ ਦੇਸ਼ ਵਿਚ ਵਿਕਾਸ ਦੀ ਦਰ ਵਧ ਰਹੀ ਹੈ।