Daily Suraj

ਪੰਜਾਬੀ

Amritsar: ਕੱਲ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

05 Jan, 2026 12:39 AM

– ਜਾਣੋ ਕੀ ਹੈ ਮਾਮਲਾ
ਅੰਮ੍ਰਿਤਸਰ,ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਕੱਲ ਸਵੇਰੇ ਸ੍ਰੀ ਅਕਾਲ ਤਖ਼ਤ ਸਕੱਤਰੇਤ (Amritsar) ਵਿਖੇ ਨਿੱਜੀ ਰੂਪ ਵਿਚ ਪੇਸ਼ ਹੋਣਗੇ। ਉਨ੍ਹਾਂ ਨੂੰ 5 ਜਨਵਰੀ 2026 ਨੂੰ ਸਵੇਰੇ 10 ਵਜੇ ਹਾਜ਼ਰ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ “ਮੈਂ “ਗੁਰੂ ਪੰਥ ਦਾ ਦਾਸ ਹਾਂ ਅਤੇ ਮੈਂ ਕੱਲ੍ਹ ਜਰੂਰ ਪੇਸ਼ ਹੋਵਾਂਗਾ।”
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਇੰਚਾਰਜ ਨੇ ਤਰੁਣਪ੍ਰੀਤ ਸਿੰਘ ਸੋਂਦ ਨੂੰ ਮਿਤੀ 5 ਜਨਵਰੀ 2026 ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਲਿਖਤੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਸਕੱਤਰੇਤ ਮੁਤਾਬਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਬਣਾਈਆਂ ਗਈਆਂ ਕੁਝ ਤਸਵੀਰਾਂ ’ਚ ਸਿੱਖ ਸਿਧਾਂਤਾਂ, ਪਰੰਪਰਾਵਾਂ ਅਤੇ ਮਰਿਆਦਾ ਦੇ ਉਲਟ ਦ੍ਰਿਸ਼ ਦਰਸ਼ਾਏ ਗਏ ਸਨ। ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਜੋੜੇ ਪਾ ਕੇ ਪੰਜ ਪਿਆਰੇ ਸਾਹਿਬਾਨ ਨੂੰ ਅੰਮ੍ਰਿਤਪਾਨ ਕਰਵਾਉਂਦੇ ਹੋਏ ਦਿਖਾਇਆ ਗਿਆ। ਇਸ ਤੋਂ ਇਲਾਵਾ ਇਨ੍ਹਾਂ ਚਿੱਤਰਾਂ ’ਚ ਅੰਮ੍ਰਿਤ ਛਕ ਰਹੇ ਸਿੰਘ ਵੀ ਮਰਿਆਦਾ ਅਨੁਸਾਰ “ਬੀਰ ਆਸਣ” ’ਚ ਨਹੀਂ ਦਿਖਾਏ ਗਏ। ਜਿਸ ਸੰਬੰਧੀ ਮੰਤਰੀ ਸੌਂਦ ਨੂੰ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।

Posted By: Daily Suraj Bureau

Latest News