Daily Suraj

ਪੰਜਾਬੀ

ਪੰਜਾਬ ਵਿਧਾਨ ਸਭਾ ਇਜਲਾਸ: ਰਾਜਪਾਲ ਦੇ ਭਾਸ਼ਣ ਮਗਰੋਂ ਅੱਜ ਦੀ ਕਾਰਵਾਈ ਖਤਮ

16 Jan, 2020 05:30 AM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਅੱਜ ਦੀ ਕਾਰਵਾਈ ਖਤਮ ਹੋ ਗਈ ਹੈ। ਰਾਜਪਾਲ ਦੇ ਭਾਸ਼ਣ ਮਗਰੋਂ ਧਾਨ ਸਭਾ ਉਠਾਈ ਗਈ। ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਲਈ ਸਦਨ ਦੇ ਬਾਹਰ ਪਹੁੰਚੇ, ਜਿਥੇ ਉਹਨਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ‘ਚ ਅਕਾਲੀ ਦਲ ਦੇ ਵਿਧਾਇਕਾਂ ਨੇ ਹੱਥਾਂ ‘ਚ ਛੁਣ-ਛਣੇ ਫੜ੍ਹ ਕੇ ਪੰਜਾਬ ਸਰਕਾਰ ਨੂੰ ਘਰ ਘਰ ਨੌਕਰੀ ਦੇਣ ਵਾਅਦੇ, ਮੋਬਾਈਲ ਫ਼ੋਨ ਦੇ ਵਾਅਦੇ ਅਤੇ ਕਿਸਾਨਾਂ ਕਰਜ਼ਾ ਮੁਆਫੀ ਦੇ ਵਾਅਦੇ ਯਾਦ ਕਰਾਏ। ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਇਜਲਾਸ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਇਆ।ਇਸ ਦੌਰਾਨ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ ਹੰਗਾਮਾ ਕੀਤਾ ਗਿਆ ਅਤੇ ਅਕਾਲੀ ਵਿਧਾਇਕਾਂ ਵਲੋਂ ਆਰਥਿਕ ਤੰਗੀ ਤੇ ਬਿਜਲੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ ਤੇ ਸਦਨ ‘ਚੋਂ ਵਾਕ-ਆਊਟ ਕਰ ਦਿੱਤਾ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵਲੋਂ ਵੀ ਪੰਜਾਬ ‘ਚ ਮਹਿੰਗੀ ਬਿਜਲੀ ਨੂੰ ਲੈ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕਰਦਿਆਂ ਵਿਧਾਨ ਸਭਾ ‘ਚੋਂ ਵਾਕਆਊਟ ਕਰ ਦਿੱਤਾ ਗਿਆ।

Posted By: Daily Suraj Bureau

Latest News