Daily Suraj

ਪੰਜਾਬੀ

ਲਾਇਨ ਗੁਰਦੀਪ ਸਿੰਘ ਕੰਗ ਨੇ 92ਵੇਂ ਮਹੀਨਾਵਾਰ ਸਮਾਗਮ ਦੌਰਾਨ 20 ਲੋੜਵੰਦਾਂ ਨੂੰ ਵੰਡਿਆ ਰਾਸ਼ਨ

09 Jan, 2026 01:25 PM

ਮਲਟੀਪਲ ਚੇਅਰਮੈਨ ਦਵਿੰਦਰਪਾਲ ਅਰੋੜਾ ਨੇ ਲਗਾਈ ਇੰਟਰਨੈਸ਼ਨਲ ਪਿਨ ਐਨ.ਆਰ.ਆਈ.ਅਮਰਜੀਤ ਸਿੰਘ ਨੇ ਰਾਸ਼ਨ ਵੰਡਣ ਦੀ ਕਰਵਾਈ ਸ਼ੁਰੂਆਤ ਫਗਵਾੜਾ,(ਅਸ਼ੋਕ ਸ਼ਰਮਾ) ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ.ਵੱਲੋਂ ਬਾਬਾ ਬਾਲਕ ਨਾਥ ਸੇਵਾ ਸੰਮਿਤੀ ਫਗਵਾੜਾ ਦੇ ਸਹਿਯੋਗ ਨਾਲ 92ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕੰਗ ਇੰਟਰਪ੍ਰਾਇਜ਼ਿਜ਼, ਸੈਂਟਰਲ ਟਾਊਨ ਫਗਵਾੜਾ ਵਿਖੇ ਆਯੋਜਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਮਲਟੀਪਲ ਚੇਅਰਮੈਨ (ਫੂਡ ਫਾਰ ਹੰਗਰ) ਲਾਇਨ ਦਵਿੰਦਰਪਾਲ ਅਰੋੜਾ ਅਤੇ ਪ੍ਰਵਾਸੀ ਭਾਰਤੀ ਅਮਰਜੀਤ ਸਿੰਘ (ਫਿਲੀਪੀਨਜ਼) ਤੇ ਅਨੀਤਾ (ਕੈਨੇਡਾ) ਸ਼ਾਮਲ ਹੋਏ। ਇਸ ਤੋਂ ਇਲਾਵਾ ਬਾਬਾ ਬਾਲਕ ਨਾਥ ਸੇਵਾ ਸੰਮਿਤੀ ਦੇ ਸਰਪਰਸਤ ਧਰਮਪਾਲ ਨਿਸ਼ਚਲ, ਸਰਪਰਸਤ ਐਸ.ਪੀ.ਬਸਰਾ, ਸ਼ਿਵ ਸ਼ਕਤੀ ਮਾਤਾ ਮੰਦਰ ਦੀ ਪ੍ਰਧਾਨ ਸ੍ਰੀਮਤੀ ਚੰਚਲ ਸੇਠ,ਰਿਟਾ.ਪ੍ਰਿੰਸਿਪਲ ਕੇ.ਕੇ.ਸ਼ਰਮਾ,ਸ਼ਿਵ ਸੈਨਾ ਅਖੰਡ ਭਾਰਤ ਦੇ ਰਾਸ਼ਟਰੀ ਪ੍ਰਧਾਨ ਅਜੇ ਮਹਿਤਾ,ਪੰਜਾਬ ਪ੍ਰਦੇਸ਼ ਧਾਰਮਿਕ ਕਮੇਟੀ ਦੇ ਪ੍ਰਧਾਨ ਮਨਿਸ਼ ਕਨੌਜੀਆ,ਮਨਜੀਤ ਕੌਰ ਸਰਪੰਚ ਭਾਖੜਿਆਣਾ ਅਤੇ ਸਮਾਜ ਸੇਵਕ ਵਰਿੰਦਰ ਸਿੰਘ ਕੰਬੋਜ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜਰੀ ਲਗਵਾਈ। ਮੁੱਖ ਮਹਿਮਾਨਾਂ ਵੱਲੋਂ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੇ ਨਾਲ-ਨਾਲ ਸਬਜ਼ੀਆਂ ਵੀ ਵੰਡੀਆਂ ਗਈਆਂ ਅਤੇ ਲਾਇਨ ਗੁਰਦੀਪ ਸਿੰਘ ਕੰਗ ਵੱਲੋਂ ਕੀਤੇ ਜਾ ਰਹੇ ਇਸ ਸੇਵਾ ਕਾਰਜ ਦੀ ਭਰਪੂਰ ਸ਼ਲਾਘਾ ਕਰਦਿਆਂ ਇਸਨੂੰ ਮਹਾਨ ਅਤੇ ਹੋਰਨਾਂ ਲਈ ਪ੍ਰੇਰਣਾਦਾਇਕ ਦੱਸਿਆ ਗਿਆ। ਮਲਟੀਪਲ ਚੇਅਰਮੈਨ ਲਾਇਨ ਦਵਿੰਦਰਪਾਲ ਅਰੋੜਾ ਨੇ ਲਾਇਨ ਗੁਰਦੀਪ ਸਿੰਘ ਕੰਗ ਦੇ ਸਮਾਜ ਸੇਵੀ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਇੰਟਰਨੈਸ਼ਨਲ ਪਿਨ ਲਗਾ ਕੇ ਸਨਮਾਨਿਤ ਕੀਤਾ। ਲਾਇਨ ਅਰੋੜਾ ਨੇ ਕਿਹਾ ਕਿ ਲਾਇਨ ਗੁਰਦੀਪ ਸਿੰਘ ਕੰਗ ਵੱਲੋਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਮੁਹੱਈਆ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਪ੍ਰੋਜੈਕਟ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਵਿੱਚ ਲਾਇਨਜ਼ ਇੰਟਰਨੈਸ਼ਨਲ 321-ਡੀ ਦਾ ਮਾਣ ਵਧਾਉਣ ਲਈ ਗੁਰਦੀਪ ਸਿੰਘ ਕੰਗ ਵਧਾਈ ਦੇ ਪਾਤਰ ਹਨ। ਪ੍ਰਵਾਸੀ ਭਾਰਤੀ ਅਮਰਜੀਤ ਸਿੰਘ ਨੇ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੇ ਨੇਕ ਕਾਰਜ ਸਦਾ ਕਰਦੇ ਰਹਿਣੇ ਚਾਹੀਦੇ ਹਨ ਅਤੇ ਲੋੜਵੰਦਾਂ ਦੀ ਹਰ ਸੰਭਵ ਮੱਦਦ ਕਰਨੀ ਚਾਹੀਦੀ ਹੈ। ਲਾਇਨ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਉਹ ਹਰ ਮਹੀਨੇ ਇਹ ਰਾਸ਼ਨ ਵੰਡ ਸਮਾਗਮ ਕਰਵਾਉਂਦੇ ਹਨ, ਜਿਸ ਵਿੱਚ ਉਨ੍ਹਾਂ ਨੂੰ ਬਾਬਾ ਬਾਲਕ ਨਾਥ ਸੇਵਾ ਸੰਮਿਤੀ ਅਤੇ ਪ੍ਰਵਾਸੀ ਭਾਰਤੀ ਰਾਣਾ ਕੁਲਥਾਮੀਆ ਵੱਲੋਂ ਵੀ ਸਹਿਯੋਗ ਪ੍ਰਾਪਤ ਹੁੰਦਾ ਹੈ। ਇਸ ਮੌਕੇ ਮੁੱਖ ਮਹਿਮਾਨਾਂ ਅਤੇ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਤ ਕੀਤਾ। ਲਾਇਨ ਸੁਸ਼ੀਲ ਸ਼ਰਮਾ ਨੇ ਸਟੇਜ ਦੀ ਸੇਵਾ ਬਾਖੂਬੀ ਨਿਭਾਈ। ਇਸ ਮੌਕੇ ਸ੍ਰੀਮਤੀ ਕਮਲਜੀਤ ਕੌਰ ਕੰਗ, ਮਾਸਟਰ ਪ੍ਰਣਬ ਕੰਗ, ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੇ ਪ੍ਰਧਾਨ ਲਾਇਨ ਸੰਜੀਵ ਸੂਰੀ,ਕੈਸ਼ੀਅਰ ਲਾਇਨ ਅਜੇ ਕੁਮਾਰ,ਸਮਾਜ ਸੇਵਕ ਰਸ਼ਪਾਲ ਸਿੰਘ ਬਾਵਾ ਮੈਡੀਕਲ, ਵੀ.ਪੀ.ਸਿੰਘ ਅਰੋੜਾ,ਵਾਸੁਦੇਵ ਗੁਪਤਾ,ਐਂਟੀ ਕਰਪਸ਼ਨ ਫੋਰਮ ਦੇ ਜ਼ਿਲ੍ਹਾ ਪ੍ਰਧਾਨ ਚੰਦਰਸ਼ੇਖਰ ਖੁੱਲਰ,ਲਾਇਨ ਸੰਜੀਵ ਲਾਂਬਾ,ਲਾਇਨ ਵਿਪਨ ਸ਼ਰਮਾ,ਰਮੇਸ਼ ਸ਼ਿੰਗਾਰੀ,ਦੀਪਕ ਬਹਿਲ,ਹੈਪੀ ਮਲਹਨ,ਸ਼ਾਮ ਲਾਲ,ਵਿਨੈ ਕੁਮਾਰ ਬਿੱਟੂ,ਸਤਵਿੰਦਰ ਸਿੰਘ ਭਮਰਾ,ਕਰਨ ਅੱਗਰਵਾਲ,ਅਨੂਪ ਦੁੱਗਲ,ਜਤਿੰਦਰ ਕੁਮਾਰ ਆਦਿ ਹਾਜ਼ਰ ਸਨ।

Posted By: Daily Suraj Bureau

Latest News