Daily Suraj

ਪੰਜਾਬੀ

ਸਰਹੱਦੀ ਖੇਤਰ ਵਿੱਚ ਨਿਸ਼ਾਨਾ ਬਣਾ ਕੇ ਫਾਇਰਿੰਗ ਦੀ ਸਾਜ਼ਿਸ਼ ਨਾਕਾਮ: ਚਾਰ ਗ੍ਰਿਫਤਾਰ

01 Jan, 2026 12:33 PM

ਖਬਰਾਂ, ਪੰਜਾਬ
ਚੰਡੀਗੜ੍ਹ, – ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਪੰਜਾਬ ਵੱਲੋਂ ਤਰਨਤਾਰਨ ਪੁਲਿਸ (Crime News) ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਰਹੱਦੀ ਇਲਾਕੇ ਵਿੱਚ ਨਿਸ਼ਾਨਾ ਬਣਾਕੇ ਫਾਇਰਿੰਗ ਦੀ ਸਾਜਿਸ਼ ਨਾਕਾਮ ਕਰ ਦਿੱਤੀ ਹੈ।
ਬਰਾਮਦਗੀ: ਦੋ ਦੇਸੀ ਪਿਸਤੌਲ .32 ਬੋਰ ਅਤੇ 4 ਜ਼ਿੰਦਾ ਕਾਰਤੂਸ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਦੇਸ਼ੀ ਅਪਰਾਧੀਆਂ ਪ੍ਰਭ ਦਾਸੂਵਾਲ ਅਤੇ ਡੋਨੀ ਬਲ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ, ਅਤੇ ਸਰਹੱਦੀ ਇਲਾਕੇ ਦੇ ਖਾਸ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।
ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਗੈਂਗਸਟਰ ਨੈੱਟਵਰਕਾਂ ਨੂੰ ਕੁਚਲਣ ਅਤੇ ਪੰਜਾਬ ਭਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Latest News