Daily Suraj

ਪੰਜਾਬੀ

ਸੁਖਬੀਰ ਸਿੰਘ ਬਾਦਲ 'ਤੇ ਵਰ੍ਹੇ ਪਰਮਿੰਦਰ ਸਿੰਘ ਢੀਂਡਸਾ, 'ਬਾਦਲਾਂ ਦੇ ਗ਼ਲਤ ਫ਼ੈਸਲਿਆਂ ਕਰਕੇ ਅਕਾਲੀ ਦਲ ਹੋਇਆ ਕਮਜ਼ੋਰ'

15 Jan, 2025 05:30 AM

ਚੰਡੀਗੜ੍ਹ: ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਮਾਘੀ ਦੇ ਮੇਲੇ ਉੱਤੇ ਸ਼੍ਰੋਮਣੀ ਅਕਾਲੀ ਦਲ ਨੇ ਜੋ ਰੈਲੀ ਕੀਤੀ ਸੀ ਉਸ ਵਿੱਚ ਬਾਦਲ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਨੌਤੀ ਦਿੱਤੀ ਸੀ।ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਬਾਦਲ ਦਲ ਵਿੱਚ ਜਿਹੜੇ ਚੰਗੀ ਸੋਚ ਵਾਲੇ ਲੋਕ ਹਨ ਉਹ ਰੈਲੀ ਵਿੱਚ ਨਹੀਂ ਗਏ। ਉਨ੍ਹਾਂ ਨੇ ਕਿਹਾ," ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਹੁਕਮਨਾਮਾ ਜਾਰੀ ਹੋਇਆ ਸੀ ਉਸ ਵਿੱਚ ਸਪੱਸ਼ਟ ਲਿਖਿਆ ਸੀ ਕਿ 7 ਮੈਂਬਰੀ ਕਮੇਟੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਕਰੇਗੀ ਅਤੇ ਚੋਣ ਹੋਣ ਤੱਕ 7 ਮੈਂਬਰੀ ਕਮੇਟੀ ਪਾਰਟੀ ਦੀ ਜ਼ਿੰਮੇਵਾਰੀ ਸੰਭਾਲੇਗੀ ਪਰ ਕਮੇਟੀ ਵਿੱਚ ਜਿਹੜੇ ਮੈਂਬਰ ਸਨ ਉਨ੍ਹਾਂ ਨੂੰ ਗੈਰ ਜ਼ਿੰਮਵਾਰ ਥਾਵਾਂ ਉੱਤੇ ਲਗਾ ਕੇ ਲਾਂਭੇ ਕਰਨ ਦੀ ਕੋਸ਼ਿਸ਼ ਕੀਤੀ।  ਜਦੋ ਤੱਕ ਹੁਕਮਨਾਮੇ ਨੂੰ ਪੰਜ ਸਿੰਘ ਸਾਹਿਬਾਨ ਬਦਲਦੇ ਨਹੀ ਉਦੋਂ ਤੱਕ ਫੈਸਲਾ ਉਹੀ ਹੀ ਰਹਿੰਦਾ ਹੈ।"ਪਰਮਿੰਦਰ ਸਿੰਘ ਢੀਂਡਸਾ ਨੇ ਅੱਗੇ  ਕਿਹਾ , " ਸੁਖਬੀਰ ਬਾਦਲ ਨੇ ਰੈਲੀ ਦੌਰਾਨ ਕਿਹਾ ਸੀ ਕਿ, 'ਸਾਡੇ ਉੱਤੇ ਇਲਜ਼ਾਮ ਲਗਾਏ ਹਨ।' ਢੀਂਡਸਾ ਨੇ ਕਿਹਾ, "ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਖੜ੍ਹ ਕੇ ਆਪਣੇ ਸਾਰੇ ਗੁਨਾਹ ਕਬੂਲ ਕੀਤੇ ਹਨ। ਹੁਕਮਨਾਮਾ ਵਿੱਚ ਸਪੱਸ਼ਟ ਲਿਖਿਆ ਹੈ ਕਿ ਅਕਾਲੀ ਦਲ ਰਾਜ ਕਰਨ ਦੇ ਨੈਤਿਕ ਅਧਿਕਾਰ ਗੁਆ ਚੁੱਕੇ ਹਨ। ਅਕਾਲੀ ਦਲ ਨੇ ਆਪਣੀਆਂ ਕਮੀਆ ਦੂਰ ਕਰਨ ਦੀ ਬਜਾਏ  ਅਤੇ ਅਕਾਲ ਤਖ਼ਤ ਨੂੰ ਸਮਰਪਿਤ ਹੋਣ ਦੀ ਬਜਾਏ ਆਪਣਾ ਵੱਖਰਾ ਰਾਸਤਾ ਬਣਾ ਲਿਆ।" ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਬਾਦਲ ਦਲ ਦੇ ਬਹੁਤ ਆਗੂ ਹਨ ਜਿਹੜੇ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਨ ਉਨ੍ਹਾਂ ਦੀ ਪ੍ਰਸੰਸ਼ਾ ਕਰਨੀ ਬਣਦੀ ਹੈ।

Posted By: Daily Suraj Bureau

Latest News