Daily Suraj

ਪੰਜਾਬੀ

ਪੰਜਾਬ ਰਾਜਨੀਤੀ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ‘ਪੁਨਰ ਸੁਰਜੀਤ ਅਕਾਲੀ ਦਲ’ ਤੋਂ ਵੱਖ ਹੋਣ ਦਾ ਕੀਤਾ ਐਲਾਨ

04 Nov, 2026 03:39 PM

ਪੰਜਾਬ ਦੀ ਰਾਜਨੀਤੀ ਅਤੇ ਅਕਾਲੀ ਖੇਮੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ‘ਪੁਨਰ ਸੁਰਜੀਤ ਅਕਾਲੀ ਦਲ’ ਤੋਂ ਵੱਖ ਹੋਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਫ਼ੈਸਲੇ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਨੂੰ ਆਪਣੇ ਮਤਭੇਦ ਭੁਲਾ ਕੇ ਇੱਕੋ ਸਾਂਝੇ ਮੰਚ ’ਤੇ ਇਕੱਠੇ ਹੋਣ ਦਾ ਪੁਰਜ਼ੋਰ ਸੱਦਾ ਦਿੱਤਾ ਹੈ। ਪ੍ਰੋ. ਚੰਦੂਮਾਜਰਾ ਨੇ ਮੌਜੂਦਾ ਸਿਆਸੀ ਸਥਿਤੀ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਦਾ ਸਿੱਧਾ ਫ਼ਾਇਦਾ ਪੰਥ ਵਿਰੋਧੀ ਤਾਕਤਾਂ ਵੱਲੋਂ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਥਕ ਏਕਤਾ ਦੀ ਘਾਟ ਕਾਰਨ ਸੂਬੇ ਦੇ ਮੁੱਖ ਮੁੱਦਿਆਂ ਨੂੰ ਨੁਕਸਾਨ ਪਹੁੰਚ ਰਿਹਾ ਹੈ, ਇਸ ਲਈ ਸਾਂਝੀ ਲੜਾਈ ਲੜਨਾ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ। ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਹਵਾਲਾ ਦਿੰਦਿਆਂ ਸਾਬਕਾ ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਪੱਖੀ ਤਾਕਤਾਂ ਦੀ ਏਕਤਾ ਅਤੇ ਇੱਕ ਸਾਂਝੀ ਮਜ਼ਬੂਤ ਆਵਾਜ਼ ਹੀ ਸੂਬੇ ਦੇ ਹਿੱਤਾਂ ਅਤੇ ਅਧਿਕਾਰਾਂ ਦੀ ਸੱਚੀ ਰਾਖੀ ਕਰ ਸਕਦੀ ਹੈ। ਉਨ੍ਹਾਂ ਦੇ ਇਸ ਕਦਮ ਤੋਂ ਬਾਅਦ ਪੰਜਾਬ ਦੀ ਖੇਤਰੀ ਰਾਜਨੀਤੀ ਅਤੇ ਅਕਾਲੀ ਧੜਿਆਂ ਦੇ ਮੁੜ ਏਕੀਕਰਨ ਨੂੰ ਲੈ ਕੇ ਨਵੀਂ ਚਰਚਾ ਛਿੜ ਗਈ ਹੈ।

Latest News