CM ਮਾਨ ਨੇ ਨਵੇਂ ਵਰ੍ਹੇ ਦੀਆਂ ਦਿੱਤੀਆਂ ਵਧਾਈਆਂ

CM ਮਾਨ ਨੇ ਨਵੇਂ ਵਰ੍ਹੇ ਦੀਆਂ ਦਿੱਤੀਆਂ ਵਧਾਈਆਂ

  ਨਵਾਂ ਸਾਲ 2026 ਸ਼ੁਰੂ ਹੋ ਗਿਆ ਹੈ। ਲੋਕ ਨਵੇਂ ਸਾਲ ਦਾ ਸਵਾਗਤ ਕਰਦੇ ਹੋਏ ਇੱਕ ਦੂਜੇ ਨੂੰ ਵਧਾਈਆਂ ਦੇ ਰਹੇ ਹਨ। ਇਸ ਮੌਕੇ (Punjab) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ਵਾਸੀਆਂ ਨੂੰ ਨਵੇਂ ਵਰ੍ਹੇ ਦੀਆਂ ਵਧਾਈਆਂ ਦਿੱਤੀਆਂ ਹਨ।
ਨਵੇਂ ਵਰ੍ਹੇ ਦੀਆਂ ਵਧਾਈਆਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਇੱਕ ਪਾਉਂਦਿਆਂ ਕਿਹਾ ਕਿ, “ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ।
ਅਸੀਂ ਆਪਣੇ ਫ਼ਰਜ਼ ਵਜੋਂ ਬੀਤੇ ਸਾਲ 2025 ਵਿੱਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਪੰਜਾਬ ਦੇ ਮੱਥੇ ਤੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਕਲੰਕ ਸਾਫ਼ ਕਰਨ ਲਈ ਸਖ਼ਤ ਐਕਸ਼ਨ ਕੀਤੇ। ਇਸੇ ਲੜੀ ਤਹਿਤ ਆਉਣ ਵਾਲੇ ਨਵੇਂ ਸਾਲ ਵਿੱਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।