ਕੇਐੱਮਵੀ ਕਾਲਜੀਏਟ ਸਕੂਲ ਦੀ ਸਾਫਟਬਾਲ ਟੀਮ ਨੇ ਜਿੱਤੀ ਚਾਂਦੀ
- ਪੰਜਾਬ
- 07 Dec,2024

ਜਲੰਧਰ : ਕੇਐੱਮਵੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀ ਸਾਫਟਬਾਲ ਟੀਮ ਨੇ ਅੰਡਰ-19, 68ਵੀਂ ਸਕੂਲ ਰਾਜ ਪੱਧਰੀ ਚੈਂਪੀਅਨਸ਼ਿਪ ’ਚ ਸਿਲਵਰ ਮੈਡਲ ਹਾਸਲ ਕੀਤਾ। ਜ਼ਿਕਰਯੋਗ ਹੈ ਕਿ ਇਸ ਟੀਮ ਦੇ ਖਿਡਾਰੀਆਂ ਸ਼ਰਨਜੀਤ, ਦਿਸ਼ਾ, ਸੋਨਲ, ਭੂਪਿੰਦਰਜੀਤ, ਅਮਨਦੀਪ, ਕਮਲਪ੍ਰੀਤ ਤੇ ਪ੍ਰਾਂਜਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਪ੍ਰੋ. ਡਾ. ਅਤਿਮਾ ਸ਼ਰਮਾ ਦਿਵੇਦੀ ਨੇ ਟੀਮ ਦੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕੇਐੱਮਵੀ ਵਿਦਿਆਰਥੀਆਂ ਨੂੰ ਕਈ ਸਹੂਲਤਾਂ ਮੁਹੱਈਆ ਕਰਵਾਉਂਦਾ ਹੈ। ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਦੱਸਿਆ ਕਿ ਕੇਐੱਮਵੀ ਭਵਿੱਖ ਵਿੱਚ ਵੀ ਇਹ ਸਹੂਲਤਾਂ ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਦਾਨ ਕਰਦਾ ਰਹੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਖੇਡਾਂ ਅਤੇ ਅਕਾਦਮਿਕ ਖੇਤਰ ’ਚ ਵਧੀਆ ਪ੍ਰਦਰਸ਼ਨ ਜਾਰੀ ਰੱਖਣ।
Posted By:

Leave a Reply