ਈਰਾਨ ਦੇ ਸੁਪਰੀਮ ਲੀਡਰ ਨੇ ਟਰੰਪ ਨੂੰ ਦਿੱਤੀ ਚੇਤਾਵਨੀ, ਤਣਾਅ ਹੋਇਆ ਗੰਭੀਰ

ਈਰਾਨ ਦੇ ਸੁਪਰੀਮ ਲੀਡਰ ਨੇ ਟਰੰਪ ਨੂੰ ਦਿੱਤੀ ਚੇਤਾਵਨੀ, ਤਣਾਅ ਹੋਇਆ ਗੰਭੀਰ

ਇਜ਼ਰਾਈਲ : ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਿਹਾ ਯੁੱਧ 18 ਜੂਨ ਨੂੰ ਛੇਵੇਂ ਦਿਨ 'ਤੇ ਪਹੁੰਚ ਗਿਆ ਹੈ। ਇਸ ਦੌਰਾਨ ਦੋਵਾਂ ਦੇਸ਼ਾਂ ਨੇ ਇੱਕ ਦੂਜੇ 'ਤੇ ਨਵੇਂ ਮਿਜ਼ਾਈਲ ਹਮਲੇ ਕੀਤੇ ਹਨ। ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਪੂਰੇ ਪੱਛਮੀ ਏਸ਼ੀਆ ਖੇਤਰ ਵਿੱਚ ਤਣਾਅ ਵਧਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਬਿਨਾਂ ਸ਼ਰਤ ਆਤਮ ਸਮਰਪਣ ਕਰਨ ਲਈ ਕਿਹਾ ਹੈ ਤਾਂ ਜੋ ਇਸ ਟਕਰਾਅ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਇਹ ਬਿਆਨ ਖੇਤਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਦਿੱਤਾ ਹੈ।

ਰਿਪੋਰਟ ਅਨੁਸਾਰ, 18 ਜੂਨ ਦੀ ਸਵੇਰ ਦੇ ਪਹਿਲੇ ਦੋ ਘੰਟਿਆਂ ਵਿੱਚ, ਈਰਾਨ ਨੇ ਇਜ਼ਰਾਈਲ ਵੱਲ ਦੋ ਮਿਜ਼ਾਈਲ ਹਮਲੇ ਕੀਤੇ। ਇਨ੍ਹਾਂ ਹਮਲਿਆਂ ਦੇ ਧਮਾਕੇ ਇਜ਼ਰਾਈਲ ਦੀ ਰਾਜਧਾਨੀ ਤੇਲ ਅਵੀਵ 'ਤੇ ਸੁਣਾਈ ਦਿੱਤੇ।

ਤਹਿਰਾਨ ’ਚ ਲੋਕਾਂ ਨੂੰ ਖ਼ਾਲੀ ਕਰਨ ਦੀ ਦਿੱਤੀ ਚੇਤਾਵਨੀ

ਇਜ਼ਰਾਈਲ ਨੇ ਈਰਾਨ ਦੀ ਰਾਜਧਾਨੀ ਤਹਿਰਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ। ਇਹ ਦੱਸਿਆ ਗਿਆ ਹੈ ਕਿ ਇਜ਼ਰਾਈਲੀ ਹਵਾਈ ਸੈਨਾ ਇਸ ਖੇਤਰ ਵਿੱਚ ਈਰਾਨੀ ਫੌਜੀ ਠਿਕਾਣਿਆਂ 'ਤੇ ਹਮਲਾ ਕਰ ਸਕਦੀ ਹੈ, ਇਸ ਲਈ ਲੋਕਾਂ ਨੂੰ ਜਗ੍ਹਾ ਖਾਲੀ ਕਰਨ ਲਈ ਕਿਹਾ ਗਿਆ ਹੈ।

ਨੇਤਨਯਾਹੂ ਅਤੇ ਖਮੇਨੀ ਨੇ ਟਰੰਪ ਨੂੰ ਦਿੱਤੀ ਸਖ਼ਤ ਚੇਤਾਵਨੀ

ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਹੈ ਕਿ ਇਜ਼ਰਾਈਲੀ ਫੌਜ (ਆਈਡੀਐਫ) ਆਪਣੇ ਹਮਲੇ ਤੇਜ਼ ਕਰੇਗੀ। ਇਸ ਦੇ ਨਾਲ ਹੀ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ  ਨੇ ਵੀ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ: "ਸਾਨੂੰ ਅੱਤਵਾਦੀ ਜ਼ਾਇਓਨਿਸਟ ਸ਼ਾਸਨ ਨੂੰ ਸਖ਼ਤ ਜਵਾਬ ਦੇਣਾ ਪਵੇਗਾ। ਅਸੀਂ ਜ਼ਾਇਓਨਿਸਟਾਂ 'ਤੇ ਰਹਿਮ ਨਹੀਂ ਦਿਖਾਵਾਂਗੇ।"

#AyatollahKhamenei #DonaldTrump #IranUSRelations #MiddleEastTensions #GeopoliticalAlert #IranWarning #TrumpStatement #InternationalPolitics