Daily Suraj

ਪੰਜਾਬੀ

ਭਲਕੇ ਨਹੀਂ ਦਿੱਤਾ ਜਾਵੇਗਾ ਸੁਖਬੀਰ ਸਿੰਘ ਬਾਦਲ ਦੇ ਗ੍ਰਹਿ ਵਿਖੇ ਧਰਨਾ : ਗਿਆਨੀ ਹਰਨਾਮ ਸਿੰਘ ਖਾਲਸਾ

10 Jun, 2025 09:01 PM

ਅੰਮ੍ਰਿਤਸਰ : ਦਮਦਮੀ ਟਕਸਾਲ ਜਥਾ ਭਿੰਡਰਾਂ ਚੌਂਕ ਮਹਿਤਾ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਲੋਂ ਸਿੰਘ ਸਾਹਿਬਾਨ ਮਾਮਲੇ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਕੱਲ੍ਹ ਨੂੰ ਸੁਖਬੀਰ ਸਿੰਘ ਬਾਦਲ ਦੇ ਗ੍ਰਹਿ ਵਿਖੇ ਕੀਤਾ ਜਾਣ ਵਾਲਾ ਰੋਸ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਪਹਿਲੇ ਦਿਨ ਤੋਂ ਹੀ ਪੰਥਕ ਏਕਤਾ ਦਾ ਕੱਟੜ ਮੁਦਈ ਹਾਂ। ਉਹਨਾਂ ਕਿਹਾ ਕਿ ਸਮੁੱਚਾ ਪੰਥ ਇਕਜੁੱਟ ਹੋਣਾ ਚਾਹੀਦਾ ਤੇ ਜੋ ਪੰਥਕ ਵਖਰੇਵੇਂ ਨੇ ਮਿਲ ਬੈਠ ਕੇ ਹੱਲ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਦੀ ਜਮਾਤ ਹੈ ਤੇ ਸ਼੍ਰੋਮਣੀ ਕਮੇਟੀ ਵੀ ਸਿੱਖ ਪੰਥ ਦੀ ਬਹੁਤ ਵੱਡੀ ਧਾਰਮਿਕ ਸੰਸਥਾ ਹੈ ਤੇ ਸਾਡੇ ਵਿਚ ਜੋ ਵਖਰੇਵੇਂ ਤੇ ਦੂਰੀਆਂ ਹਨ, ਉਹ ਖਤਮ ਹੋਣੀਆਂ ਚਾਹੀਦੀਆਂ ਹਨ। ਉਹਨਾਂ ਸਮੂਹ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਇਕੱਠੇ ਹੋ ਕੇ ਸਿੱਖ ਪੰਥ ਦੀ ਖਾਤਰ ਫੈਸਲੇ ਲਏ ਜਾਣ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਦੀ ਨਿਯੁਕਤੀ ਤੇ ਸੇਵਾ ਮੁਕਤੀ ਬਾਰੇ ਵਿਧੀ ਵਿਧਾਨ ਜੋ ਬਣਨਾ ਹੈ, ਉਸ ਨੂੰ ਕੁਝ ਸਮਾਂ ਲੱਗ ਸਕਦਾ ਹੈ ਕਿਉਂਕਿ ਇਸ ਸੰਬੰਧੀ ਸਮੂਹ ਪੰਥਕ ਜਥੇਬੰਦੀਆਂ ਦੀ ਰਾਏ ਲਈ ਜਾਣੀ ਹੈ। ਇਸ ਵਿਧੀ ਵਿਧਾਨ ਦੇ ਬਣਨ ਵਿਚ ਸਮਾਂ ਤਾਂ ਲੱਗ ਸਕਦਾ ਹੈ, ਪਰ ਇਹ ਬਣੇਗਾ ਜ਼ਰੂਰ।

#Amritsar #BreakingNews

Posted By: Daily Suraj Bureau

Latest News