Daily Suraj

ਪੰਜਾਬੀ

ਭਗਤ ਪੂਰਨ ਸਿੰਘ ਜੀ ਦੀ ਸਾਲਾਨਾ ਬਰਸੀ ਵਿੱਚ ਸ਼ਮੂਲੀਅਤ ਸਬੰਧੀ ਮੀਟਿੰਗ 22 ਜੁਲਾਈ ਨੂੰ

16 Jul, 2026 04:22 PM

(ਜਗਸੀਰ ਸਿੰਘ) ਮਹਾਨ ਚਿੰਤਕ, ਅਪਾਹਜਾਂ, ਬੇਸਹਾਰਿਆਂ ਦੇ ਮਸੀਹਾ ਅਤੇ ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ 5 ਅਗਸਤ ਨੂੰ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਇਹ ਜਾਣਕਾਰੀ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਮੁੱਖ ਸੇਵਾਦਾਰ ਬੀਬੀ ਇੰਦਰਜੀਤ ਕੌਰ ਨੇ ਪਿੰਗਲਵਾੜਾ ਸ਼ਾਖਾ ਸੰਗਰੂਰ ਵਿਖੇ ਪਹੁੰਚਣ ਤੇ ਦਿੱਤੀ। ਇਸੇ ਸਬੰਧ ਵਿੱਚ ਇਲਾਕੇ ਦੀ ਸੰਗਤ ਦੀ ਸ਼ਮੂਲੀਅਤ ਕਰਵਾਉਣ ਲਈ ਸਲਾਹਕਾਰ ਕਮੇਟੀ ਦੀ ਮੀਟਿੰਗ 22 ਜੁਲਾਈ ਦਿਨ ਬੁੱਧਵਾਰ ਨੂੰ ਸ਼ਾਮ 4 ਵਜੇ ਸ਼ਾਖਾ ਦਫਤਰ ਵਿਖੇ ਸ. ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ ਅਤੇ ਸ. ਹਰਜੀਤ ਸਿੰਘ ਅਰੋੜਾ ਵਧੀਕ ਪ੍ਬੰਧਕ ਦੀ ਅਗਵਾਈ ਵਿੱਚ ਹੋਵੇਗੀ। ਇਸ ਸਮੇਂ ਉਨ੍ਹਾਂ ਨਾਲ ਹਾਜ਼ਰ ਮਾਸਟਰ ਸਤਪਾਲ ਸ਼ਰਮਾ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਪੀ ਆਰ ਓ ਨੇ ਦੱਸਿਆ ਕਿ ਮੀਟਿੰਗ ਸਬੰਧੀ ਸਲਾਹਕਾਰ ਕਮੇਟੀ ਅਤੇ ਸਹਿਯੋਗੀ ਸੰਸਥਾਵਾਂ ਅਤੇ ਹੋਰ ਹਿਤੈਸ਼ੀਆਂ ਨੂੰ ਪੱਤਰ ਭੇਜੇ ਜਾ ਰਹੇ ਹਨ। ਮੀਟਿੰਗ ਵਿੱਚ ਬਰਸੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਬੱਸਾਂ ਅਤੇ ਹੋਰ ਸਾਧਨਾਂ ਦੇ ਪ੍ਰਬੰਧ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਤੇ ਡਾ ਉਪਾਸਨਾ ਗੁਰਮੇਲ ਸਿੰਘ, ਪਿ੍ਤਪਾਲ ਸਿੰਘ, ਦਰਸ਼ਨ ਸਿੰਘ ਸਰਪੰਚ, ਮਨਦੀਪ ਕੌਰ ਚੱਠੇ, ਰਿਤੂ ਆਦਿ ਹਾਜ਼ਰ ਸਨ।

Posted By: Daily Suraj Bureau

Latest News