Daily Suraj

ਪੰਜਾਬੀ

ਜਮਹੂਰੀ ਕਿਸਾਨ ਸਭਾ ਨੇ ਪਿੰਡ ਸਹਿਜਾਦ ‘ਚ ਮੀਟਿੰਗ ਕਰਕੇ 16 ਜਨਵਰੀ ਦੇ ਧਰਨੇ ਦੀ ਕੀਤੀ ਵਿਉਂਤਬੰਦੀ

12 Jan, 2026 06:23 PM

ਜੋਧਾਂ (ਮਨਦੀਪ) ਸੰਯੁਕਤ ਕਿਸਾਨ ਮੋਰਚੇ ਅਤੇ ਜਨਤਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਮਨਰੇਗਾ ਕਾਨੂੰਨ ਬਦਲਣ, ਚਾਰ ਲੇਬਰ ਕੋਡ ਲਾਗੂ ਕਰਨ, ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ ਨੂੰ ਲਾਗੂ ਕਰਵਾਉਣ ਦੀ ਕੋਸ਼ਿਸ਼ ਵਿਰੁੱਧ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਮਿਤੀ 16 ਜਨਵਰੀ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਲਗਾਏ ਜਾ ਰਹੇ ਧਰਨਿਆਂ ਦੀ ਵਿਉਤਬੰਦੀ ਲਈ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਸਥਿਤ ਪਿੰਡ ਸਹਿਜਾਦ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਜੋਧਾਂ ਦੀ ਮੀਟਿੰਗ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਅਮਰਜੀਤ ਸਿੰਘ ਸਹਿਜਾਦ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਅਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਥਾਂ ਉਲਟਾਂ ਕਾਰਪੋਰੇਟਾ ਦੇ ਦਬਾਅ ਅਧੀਨ ਨਵੀਆਂ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਲੋਕ ਸਰਕਾਰ ਦੀਆਂ ਇਹਨਾਂ ਚਾਲਾਂ ਨੂੰ ਰੋਕਣ ਲਈ ਦੇਸ਼ ਦੇ ਬਾਕੀ ਜ਼ਿਲ੍ਹਿਆਂ ਸਮੇਤ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ 16 ਜਨਵਰੀ ਨੂੰ ਸਵੇਰੇ 11 ਵਜੇ ਤੋਂ ਲੈ ਕੇ ਵਜੇ ਤੱਕ ਵਿਸ਼ਾਲ ਧਰਨਾ ਮਾਰ ਕੇ ਆਪਣਾ ਰੋਸ ਪ੍ਰਦਰਸ਼ਨ ਕਰਨਗੇ। ਇਸ ਧਰਨੇ ਦੀ ਤਿਆਰੀ ਲਈ ਜਿਲ੍ਹੇ ਭਰ ਵਿੱਚ ਵਿਸ਼ੇਸ਼ ਮੀਟਿੰਗਾਂ ਕਰਕੇ ਲੋਕਾ ਨੂੰ ਧਰਨੇ ਵਿੱਚ ਆਉਣ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਸਭਾ ਦੇ ਇਲਾਕਾ ਕਮੇਟੀ ਦੇ ਸਕੱਤਰ ਡਾ. ਅਜੀਤ ਰਾਮ ਸ਼ਰਮਾ ਝਾਡੇ ਅਤੇ ਡਾ. ਜਸਮੇਲ ਸਿੰਘ ਲੱਲਤੋ ਕਲਾਂ ਨੇ ਆਖਿਆ ਕਿ ਇਸ ਧਰਨੇ ਵਿੱਚ ਇਲਾਕੇ ਦੇ ਸੈਂਕੜੇ ਲੋਕ ਹਿੱਸਾ ਬਣਨਗੇ। ਉਹਨਾਂ ਇਲਾਕੇ ਦੇ ਪਿੰਡਾਂ ਨੂੰ ਲੁਧਿਆਣਾ ਸ਼ਹਿਰ ਵਿੱਚ ਮਰਜ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਲੋਕ ਵਿਰੋਧੀ ਹੈ, ਜਿਸ ਨੂੰ ਲਾਗੂ ਨਹੀ ਹੋਣ ਦਿੱਤਾ ਜਾਵੇਗਾ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਸਿਕੰਦਰ ਸਿੰਘ ਹਿਮਾਯੂਪੁਰ, ਟਰਾਸਪੋਟਰ ਸਵਰਨ ਸਿੰਘ ਗਰੇਵਾਲ, ਕੁਲਵਿੰਦਰ ਸਿੰਘ ਬੋਬੀ, ਮਹਿੰਦਰ ਸਿੰਘ ਸਹਿਜਾਦ ਆਦਿ ਹਾਜ਼ਰ ਸਨ।

Posted By: Daily Suraj Bureau

Latest News