Daily Suraj

ਪੰਜਾਬੀ

ਰਣਧੀਰ ਸਿੰਘ ਏਐੱਸਆਈ ਨੂੰ ਮਿਲਿਆ ਸਨਮਾਨ

14 Dec, 2024 05:30 AM

ਰਾਮਾਂ ਮੰਡੀ : ਰਾਮਾਂ ਮੰਡੀ ਥਾਣੇ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਏਐੱਸਆਈ ਰਣਧੀਰ ਸਿੰਘ ਦੀ ਮਿਹਨਤ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਮੈਡਮ ਅਮਨੀਤ ਕੌਂਡਲ ਵੱਲੋਂ ਉਨ੍ਹਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਰਾਮਾਂ ਮੰਡੀ ਥਾਣੇ ਦੇ ਮੁੱਖ ਅਫਸਰ ਇੰਸਪੈਕਟਰ ਹਰਬੰਸ ਸਿੰਘ ਨੇ ਰਣਧੀਰ ਸਿੰਘ ਨੂੰ ਮਿਲੇ ਸਨਮਾਨ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਮੁਲਾਜ਼ਮ ਨੂੰ ਸਨਮਾਨਿਤ ਕਰਨ ਨਾਲ ਉਨ੍ਹਾਂ ਦਾ ਹੌਸਲਾ ਹੋਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਥਾਣੇ ਦੇ ਸਮੂਹ ਮੁਲਾਜ਼ਮਾਂ ’ਤੇ ਮਾਣ ਹੈ ਕਿਉਂਕਿ ਸਾਰੇ ਹੀ ਮੁਲਾਜ਼ਮ ਇਮਾਨਦਾਰੀ ਅਤੇ ਲਗਨ ਨਾਲ ਆਪਣੀ ਡਿਊਟੀ ਕਰ ਰਹੇ ਹਨ।

Posted By: Daily Suraj Bureau

Latest News