ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਐਲਾਨੀ ਗਈ ਖਾਲੀ
- ਪੰਜਾਬ
- 17 Jan,2025

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਲੁਧਿਆਣਾ ਪੱਛਮੀ ਸੀਟ ਨੂੰ ਖਾਲੀ ਐਲਾਨ ਦਿੱਤਾ ਗਿਆ ਹੈ। ਇਹ ਸੀਟ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਐਲਾਨੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਚੋਣ ਕਮਿਸ਼ਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਨਿਯਮਾਂ ਮੁਤਾਬਿਕ ਸੀਟ ਖਾਲੀ ਐਲਾਨਣ ਤੋਂ ਬਾਅਦ 6 ਮਹੀਨਿਆਂ ਦੇ ਅੰਦਰ ਉਸ ਹਲਕੇ ਦੀ ਚੋਣ ਕਰਵਾਉਣੀ ਜ਼ਰੂਰੀ ਹੁੰਦੀ ਹੈ। ਜਿਸ ਕਾਰਨ ਇਹ ਕਿਆਸ ਲਗਾਏ ਜਾ ਰਹੇ ਹਨ ਕਿ 10 ਜੁਲਾਈ ਤੱਕ ਇਸ ਸੀਟ ‘ਤੇ ਮੁੜ ਤੋਂ ਚੋਣ ਕਰਵਾਈ ਜਾ ਸਕਦੀ ਹੈ।
ਦੱਸ ਦਈਏ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਗੋਗੀ (57) ਦੀ ਬੀਤੇ ਸ਼ੁੱਕਰਵਾਰ ਨੂੰ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਆਪਣਾ ਰਿਵਾਲਵਰ ਸਾਫ਼ ਕਰ ਰਹੇ ਸਨ। ਇਸ ਤੋਂ ਬਾਅਦ ਜਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
Posted By:

Leave a Reply