Daily Suraj

ਪੰਜਾਬੀ

ਮੋਬਾਈਲ ਤੇ ਇਲੈਕਟ੍ਰਾਨਿਕਸ ਮਾਰਕੀਟ ਵਿੱਚ ਅੱਗ, ਫਾਇਰ ਬ੍ਰਿਗੇਡ ਮੌਕੇ ‘ਤੇ

18 Mar, 2026 02:02 PM

ਚੰਡੀਗੜ੍ਹ ਦੇ ਸੈਕਟਰ-22 ਵਿੱਚ ਸਥਿਤ ਮੋਬਾਈਲ ਮਾਰਕੀਟ ਵਿੱਚ ਅੱਜ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਇਸ ਸਮੇਂ ਤੱਕ ਅੱਗ ਬੁਝਾਉਣ ਦੇ ਜਤਨ ਲਗਾਤਾਰ ਜਾਰੀ ਹਨ। ਇਹ ਮਾਰਕੀਟ ਮੋਬਾਈਲ ਸ਼ੋਅਰੂਮਾਂ ਅਤੇ ਇਲੈਕਟ੍ਰਾਨਿਕਸ ਦੀਆਂ ਦੁਕਾਨਾਂ ਲਈ ਜਾਣੀ ਜਾਂਦੀ ਹੈ, ਜਿੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਖਰੀਦਦਾਰੀ ਕਰਨ ਲਈ ਪਹੁੰਚਦੇ ਹਨ। ਘਟਨਾ ਦੇ ਸਮੇਂ ਵੀ ਮਾਰਕੀਟ ਵਿੱਚ ਕਾਫੀ ਭੀੜ ਮੌਜੂਦ ਸੀ।

 ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਆਸ-ਪਾਸ ਦੇ ਪੂਰੇ ਇਲਾਕੇ ਨੂੰ ਖਾਲੀ ਕਰਵਾ ਲਿਆ ਗਿਆ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Posted By: Daily Suraj Bureau

Latest News