ਆਰਐੱਮਪੀਆਈ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੀਆਂ ਕਾਪੀਆਂ ਸਾੜੀਆਂ
- ਪੰਜਾਬ
- 05 Feb,2025

ਗੁਰਦਾਸਪੁਰ : ਭਾਰਤੀ ਮਾਰਕਸਵਾਦੀ ਇਨਕਲਾਬੀ ਪਾਰਟੀ ਨੇ ਧਿਆਨ ਸਿੰਘ ਠਾਕੁਰ ਅਤੇ ਮੱਖਣ ਸਿੰਘ ਕੋਹਾੜ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ 2025-26 ਦੇ ਬਜਟ ਦੀਆਂ ਕਾਪੀਆਂ ਸਾੜੀਆਂ। ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬਜਟ ਅਮੀਰ ਪਰਿਵਾਰਾਂ ਦੇ ਹੱਕ ਵਿੱਚ ਹੈ।
ਗਰੀਬਾਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮਰਥਨ ਵਿੱਚ ਕੋਈ ਬਜਟ ਨਹੀਂ ਹੈ। ਆਮਦਨ ਕਰ ਵਿੱਚ 12 ਲੱਖ ਰੁਪਏ ਤੱਕ ਦੀ ਛੋਟ ਦਿੱਤੀ ਗਈ ਹੈ, ਸਿਰਫ਼ 2 ਪ੍ਰਤੀਸ਼ਤ ਲੋਕ ਹੀ ਇਸ ਦੇ ਘੇਰੇ ਵਿੱਚ ਆਉਂਦੇ ਹਨ। ਇਸ ਦੇ ਨਾਲ ਹੀ ਜੀਐੱਸਟੀ ਵਿੱਚ ਵਾਧਾ ਕੀਤਾ ਗਿਆ ਹੈ।
ਕਰਜ਼ੇ ਹੋਰ ਵਧਾਏ ਜਾ ਰਹੇ ਹਨ। ਜਿਸਦਾ ਭਾਰ ਗਰੀਬ ਵਰਗ ਦੇ ਲੋਕਾਂ ਤੇ ਪਵੇਗਾ। ਬਜਟ ਵਿੱਚ ਮਨਰੇਗਾ, ਸਿੱਖਿਆ, ਸਿਹਤ ਲਈ ਕੁਝ ਵੀ ਨਹੀਂ ਹੈ। ਬੀਮਾ ਖੇਤਰ ਦਾ 100 ਫੀਸਦ ਨਿੱਜੀਕਰਨ ਕੀਤਾ ਗਿਆ ਹੈ। ਇਸ ਬਜਟ ਨਾਲ ਅਮੀਰ ਹੋਰ ਅਮੀਰ ਹੋ ਜਾਵੇਗਾ ਤੇ ਗਰੀਬ ਹੋਰ ਗਰੀਬ ਹੋ ਜਾਵੇਗਾ। ਅਜੀਤ ਸਿੰਘ ਹੁੰਦਲ ਨੇ ਕਿਹਾ ਕਿ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮਾਫ਼ੀ ਦੀ ਗਰੰਟੀ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਬਜਟ ਵਿੱਚ ਬੇਰੁਜ਼ਗਾਰੀ ਅਤੇ ਮਹਿੰਗਾਈ ਘਟਾਉਣ ਲਈ ਕੋਈ ਉਪਾਅ ਨਹੀਂ ਕੀਤੇ ਗਏ।
ਇਸ ਮੌਕੇ ਕਪੂਰ ਸਿੰਘ ਘੁੰਮਣ, ਰਘਬੀਰ ਸਿੰਘ ਚਾਹਲ, ਬਲਪ੍ਰੀਤ ਸਿੰਘ, ਪ੍ਰਿੰਸ, ਸੋਨਾ, ਮਲਕੀਤ ਸਿੰਘ, ਹਰਭਜਨ ਸਿੰਘ ਠਾਕੁਰ, ਰਛਪਾਲ ਸਿੰਘ, ਸੁਰਜੀਤ ਕੁਮਾਰ, ਜਸਵੰਤ ਸਿੰਘ, ਗੁਰਦੀਪ ਸਿੰਘ ਭੰਗੂ, ਕੁਲਵੰਤ ਸਿੰਘ ਬਾਠ, ਬਲਬੀਰ ਸਿੰਘ ਆਦਿ ਹਾਜ਼ਰ ਸਨ।
Posted By:

Leave a Reply