ਹਲਕਾ ਆਤਮ ਨਗਰ ਵਿਖੇ ਰਾਮਗੜੀਆ ਵੈੱਲਫੇਅਰ ਬੋਰਡ ਦੀ ਮੀਟਿੰਗ ਆਯੋਜਿਤ
- ਪੰਜਾਬ
- (Asia/Kolkata)
ਮੁੱਖ ਮੰਤਰੀ ਸ. ਮਾਨ, ਚੀਮਾ ਅਤੇ ਘੁੰਮਣ ਦੇ ਐਗਜੈਕਟਿਵ ਮੈਂਬਰ ਚੁਨਣ 'ਤੇ ਲੱਡੂ ਵੰਡੇ ਲੁਧਿਆਣਾ, ਅੱਜ ਵਿਧਾਨ ਸਭਾ ਹਲਕਾ ਆਤਮ ਨਗਰ ਵਿਖੇ ਰਾਮਗੜੀਆ ਵੈੱਲਫੇਅਰ ਬੋਰਡ ਦੀ ਮੀਟਿੰਗ ਜਿਲ੍ਹਾ ਚੇਅਰਮੈਨ ਸ. ਰੇਸ਼ਮ ਸਿੰਘ ਸੱਗੂ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਜਿਸ ਵਿੱਚ ਮੁੱਖ ਮਹਿਮਾਨ ਪੰਜਾਬ ਚੇਅਰਮੈਨ ਸਤਪਾਲ ਸਿੰਘ ਸੋਖੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਵਿਧਾਨ ਸਭਾ ਦੇ ਚੇਅਰਮੈਨ ਨਾਲ ਮੀਟਿੰਗ ਕੀਤੀ। ਇਸ ਸਮੇਂ ਸ. ਸੱਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਸਮੇਂ ਦੀਆਂ ਸਰਕਾਰਾਂ ਦੇ ਮੁਕਾਬਲੇ ਕੀਤੇ ਵਿਕਾਸ ਕਾਰਜ, ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਦਿੱਤੀਆਂ ਬੁਨਿਆਦੀ ਸਹੂਲਤਾਂ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਕੀਤੇ ਸੁਧਾਰ ਇੱਕ ਮੀਲ ਪੱਥਰ ਸਾਬਤ ਹੋ ਰਹੇ ਹਨ ਜੋ ਦੱਸਦੇ ਹਨ ਕਿ 2027 ਵਿਚ ਫਿਰ ਆਪ ਦੀ ਸਰਕਾਰ ਇਤਿਹਾਸ ਦੁਹਰਾਏਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਹੂਲਤਾਂ ਦਾ ਲਾਹਾ ਲੈਣ ਲਈ ਆਮ ਆਦਮੀ ਪਾਰਟੀ ਵੱਲੋਂ ਲਗਾਏ ਜਾ ਰਹੇ ਕੈਂਪਾਂ ਰਾਹੀਂ ਲੋਕ ਆਪ ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ ਅਤੇ ਸੂਬਾ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ। ਇਸ ਸਮੇਂ ਸ. ਸੱਗੂ ਅਤੇ ਸ. ਸੋਖੀ ਵੱਲੋਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਨਵੇਂ ਚੁਣੇ ਗਏ ਨੈਸ਼ਨਲ ਐਗਜੈਕਟਿਵ ਮੈਂਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਹਰਪਾਲ ਸਿੰਘ ਚੀਮਾ, ਸ. ਰਾਜਵੀਰ ਸਿੰਘ ਘੁੰਮਣ ਓ.ਐੱਸ.ਡੀ ਅਤੇ ਸ੍ਰੀ ਆਦਿਲ ਅਹਿਮਦ ਖਾਨ ਜੀ ਨੂੰ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁਨੀਸ਼ ਸਿਸੋਦੀਆ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ। ਇਸ ਸਮੇਂ ਵਿਧਾਨ ਸਭਾ ਦੇ ਚੇਅਰਮੈਨ ਤਰੁਣਦੀਪ ਸਿੰਘ ਕਲਸੀ, ਲਖਵਿੰਦਰ ਸਿੰਘ ਸੱਬਰਵਾਲ, ਦਰਸ਼ਨ ਸਿੰਘ, ਯਾਦਵਿੰਦਰ ਸਿੰਘ ਮਠਾੜੂ, ਮਨਮੋਹਨਪ੍ਰੀਤ ਸਿੰਘ ਗਹੀਰ, ਜਗਦੀਪ ਸਿੰਘ ਰਿੰਕੂ, ਹਰਪ੍ਰੀਤ ਸਿੰਘ ਸੇਬੀ, ਸੁਖਦੇਵ ਸਿੰਘ ਜਗਦੇਵ ਉਪ ਚੇਅਰਮੈਨ, ਸੁਖਵਿੰਦਰ ਸਿੰਘ ਦਹੇਲੇ, ਬਲਵਿੰਦਰ ਸਿੰਘ ਸਿਆਣ, ਜਗਦੀਪ ਸਿੰਘ ਲੋਟੇ, ਸਤਵੰਤ ਸਿੰਘ ਮਠਾੜੂ, ਹਰਦੀਪ ਸਿੰਘ ਗੁਰੂ, ਸਲਿੰਦਰ ਸਿੰਘ ਭੰਮਰਾ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਜਗਦੇਵ ਜਨਰਲ ਸਕੱਤਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
Leave a Reply