ਪੰਜਾਬ ਦੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 30 ਜੂਨ ਤੱਕ ਰਹਿਣਗੇ ਬੰਦ
- ਪੰਜਾਬ
- (Asia/Kolkata)
ਪੰਜਾਬ ਵਿੱਚ ਪੈ ਰਹੀ ਤਿੱਖੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ, ਸੂਬੇ ਵਿੱਚ ਵਧ ਰਹੇ ਤਾਪਮਾਨ ਅਤੇ ਗਰਮੀ ਦੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ। ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਲੱਖਾਂ ਵਿਦਿਆਰਥੀਆਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਗੌਰਤਲਬ ਹੈ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸੇ ਕਾਰਨ ਵਿਦਿਆਰਥੀਆਂ ਦੀ ਭਲਾਈ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੀਨੇ ਲਈ ਸਕੂਲਾਂ ਵਿੱਚ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ।
Leave a Reply