Daily Suraj

ਪੰਜਾਬੀ

ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਵਿਰੁੱਧ ਮਜ਼ਦੂਰਾਂ ਨੇ ਡੀ ਸੀ ਦਫ਼ਤਰ ਅੱਗੇ ਦਿੱਤਾ ਧਰਨਾ

06 Jan, 2026 06:32 PM

ਸੰਗਰੂਰ,(ਜਗਸੀਰ ਸਿੰਘ) - ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਅੱਜ ਡੀ ਸੀ ਦਫ਼ਤਰ ਅੱਗੇ ਦਿੱਤਾ ਧਰਨਾ।
ਧਰਨੇ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਸਕੱਤਰ ਲਖਵੀਰ ਸਿੰਘ ਲੌਂਗੋਵਾਲ, ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰਭਗਵਾਨ ਸਿੰਘ ਮੂਣਕ,ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਭੂਪ ਚੰਦ ਚੰਨੋਂ, ਜ਼ਮੀਨ ਪ੍ਰਾਪਤੀ ਸਘੰਰਸ਼ ਕਮੇਟੀ ਦੇ ਜਸਵੀਰ ਕੌਰ, ਪੰਜਾਬ ਖੇਤ ਮਜ਼ਦੂਰ ਸਭਾ ਦੇ ਨਰੰਜਣ ਸਿੰਘ ਚਨੰਗਰਾ,ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ ਵੀ ਬੀ ਜੀ ਰਾਮ ਜੀ ਲਿਆ ਕੇ ਮਨਰੇਗਾ ਦਾ ਭਗਵਾਂਕਰਨ ਕਰਕੇ ਕੇਂਦਰੀ ਬਜਟ ਤੋਂ ਪੈਣ ਵਾਲਾ 90 ਫੀਸਦੀ ਹਿੱਸਾ ਘਟਾ ਕੇ 60 ਫੀਸਦੀ ਕਰਨ ਅਤੇ ਹਾੜੀ ਸਾਉਣੀ ਦੇ ਸੀਜ਼ਨ ਦੌਰਾਨ 2 ਮਹੀਨੇ ਕੰਮ ਬੰਦ ਕਰਨ ਨੂੰ ਮਜ਼ਦੂਰ ਵਿਰੋਧੀ ਕਰਾਰ ਦਿੰਦਿਆਂ ਹੋਏ ਕਿਹਾ ਕਿ ਇਸ ਨਾਲ ਮਜ਼ਦੂਰਾਂ ਦੇ ਘਰਾਂ ਦੇ ਚੁੱਲਿਆਂ ਦੀ ਅੱਗ ਨੂੰ ਠੰਢਾ ਕਰਨਾ ਚਹੁੰਦੇ ਹਨ। ਕਿਉਂਕਿ ਹਰੀ ਕ੍ਰਾਂਤੀ ਅਤੇ ਨਿੱਜੀਕਰਨ ਦੀਆਂ ਨੀਤੀਆਂ ਕਾਰਨ ਮਜ਼ਦੂਰ ਪਹਿਲਾਂ ਹੀ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਹਨ। ਚਾਹੀਦਾ ਤਾਂ ਇਹ ਸੀ ਕਿ ਮਨਰੇਗਾ ਵਿਚ ਹੁੰਦੀ ਸਿਆਸੀ ਦਖਲਅੰਦਾਜ਼ੀ ਅਤੇ ਭ੍ਰਿਸ਼ਟਾਚਾਰੀ ਨੂੰ ਰੋਕ ਕੇ ਮਨਰੇਗਾ ਨੂੰ ਪੈਦਾਵਾਰੀ ਕੰਮਾਂ ਨਾਲ ਜੋੜ ਕੇ ਮਹਿਗਾਈ ਅਨੁਸਾਰ ਦਿਹਾੜੀ ਚ ਵਾਧਾ ਕਰਕੇ ਮਜ਼ਦੂਰਾਂ ਦੇ ਰੁਜ਼ਗਾਰ ਵਿਚ ਵਾਧਾ ਕੀਤਾ ਜਾਦਾ।ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਜ਼ਦੂਰਾਂ ਦੀ ਕਿਰਤ ਦੀ ਲੁੱਟ ਕਰਵਉਣ ਅਤੇ ਸਰਮਾਏਦਾਰਾਂ ਕਾਰਪੋਰੇਟ ਘਰਾਣਿਆਂ ਨੂੰ ਮਜ਼ਦੂਰਾਂ ਦੀ ਲੁੱਟ ਕਰਨ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਵੀ ਬੀ ਜੀ ਰਾਮ ਜੀ ਖਿਲਾਫ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਗਿਆ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾ ਨੂੰ ਖ਼ਤਮ ਕਰਕੇ ਲਿਆਂਦੇ ਨਵੇਂ 4 ਕੋਡਾ ਨੂੰ ਪੰਜਾਬ ਵਿੱਚ ਲਾਗੂ ਕਰਕੇ ਸਰਮਾਏਦਾਰਾਂ ਨੂੰ ਮਜ਼ਦੂਰਾਂ ਦੀ ਲੁੱਟ ਕਰਨ ਦਾ ਰਾਹ ਪੱਧਰਾ ਕਰਕੇ ਆਪਣਾ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਕੀਤਾ ਹੈ। ਇਸ ਸਮੇਂ ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘ ਬੰਧਨ ,ਬਿੱਟੂ ਸਿੰਘ ਖੋਖਰ,ਗੋਪੀ ਸਿੰਘ ਗਿਰ ,ਸੋਨੀ ਬਹਾਦਰਪੁਰ ਬਲਜੀਤ ਸਿੰਘ ਨਮੋਲ,ਰਮਨ ਕੁਮਾਰ ਮਲੋਟ,ਜਸਮੇਲ ਕੌਰ,ਨੇਵੀ ਸੰਬੋਧਨ ਕੀਤਾ। ਅੱਜ ਦੇ ਇਕੱਠ ਨੇ ਮਜ਼ਦੂਰ ਆਗੂ ਮੁਕੇਸ਼ ਮਲੋਦ ਨੂੰ ਤੁਰੰਤ ਰਿਹਾਅ ਕਰਨ ਅਤੇ ਪੱਤਰਕਾਰਾਂ ਤੇ ਕੀਤੇ ਪਰਚੇ ਤੁਰੰਤ ਰੱਦ ਕਰਨ ਦੀ ਵੀ ਮੰਗ ਕੀਤੀ ਗਈ।

Posted By: Daily Suraj Bureau

Latest News