Daily Suraj

ਪੰਜਾਬੀ

ਦਵਾਰਕਾ ਸਥਿਤ ਅਪਾਰਟਮੈਂਟ ’ਚ ਲੱਗੀ ਅੱਗ

10 Jun, 2025 09:04 PM

ਨਵੀਂ ਦਿੱਲੀ : ਰਾਜਧਾਨੀ ਦੇ ਦਵਾਰਕਾ ਵਿਚ ਇਕ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ ’ਤੇ ਸਥਿਤ ਇਕ ਫਲੈਟ ਵਿਚ ਭਿਆਨਕ ਅੱਗ ਲੱਗ ਗਈ , ਜਿਸ ਵਿਚ ਦੋ ਤੋਂ ਤਿੰਨ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਹਾਲਾਂਕਿ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਇਹ ਜਾਣਕਾਰੀ ਫਾਇਰ ਵਿਭਾਗ ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਫਾਇਰ ਬਿ੍ਗੇਡ ਦੀਆਂ 8 ਗੱਡੀਆਂ ਪੁੱਜ ਗਈਆਂ ਤੇ ਉਨ੍ਹਾਂ ਵਲੋਂ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

#Newdelhi #BreakingNews

Latest News