ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, 26 ਮਾਰਚ ਨੂੰ ਪੇਸ਼ ਹੋਵੇਗਾ ਬਜਟ

ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, 26 ਮਾਰਚ ਨੂੰ ਪੇਸ਼ ਹੋਵੇਗਾ ਬਜਟ

ਚੰਡੀਗੜ੍ਹ: ਪੰਜਾਬ ਕੈਬਨਿਟ ਵਿੱਚ ਵੱਡੇ ਫੈਸਲੇ ਲਏ ਗਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ 21 ਮਾਰਚ ਤੋਂ 28 ਤੱਕ ਵਿਧਾਨ ਸਭਾ ਦਾ ਬਜਟ ਇਜਲਾਸ ਚੱਲੇਗਾ। ਉਨ੍ਹਾਂ ਨੇ ਕਿਹਾ ਹੈ ਕਿ 26 ਮਾਰਚ ਤੋਂ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਬਜਟ ਪੇਸ਼ ਹੋਣ ਤੋਂ ਬਾਅਦ 2 ਦਿਨ ਬਹਿਸ ਕੀਤੀ ਜਾਵੇਗੀ।

ਮੀਟਿੰਗ ਵਿੱਚ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਸਲਾਨਾ ਰਿਪੋਰਟ ਪੇਸ਼ ਕਰਕੇ ਪ੍ਰਵਾਨ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇੰਗਲਿਸ਼ ਫੌਰ ਵਰਕ ਕੋਰਸ ਲਈ ਕੇਂਦਰ ਤੋਂ ਪ੍ਰਵਾਨਗੀ ਮਿਲ ਗਈ ਹੈ। ਇਸ ਤੋਂ ਇਲਾਵਾ ਸਿੱਖਿਆ 'ਚ ਸੁਧਾਰ ਵਾਸਤੇ 40 ਹੁਨਰ ਸਿੱਖਿਆ ਸਕੂਲ ਖੋਲ੍ਹਗੇ ਜਾਣਗੇ । ਹਰਪਾਲ ਚੀਮਾ ਦਾ ਕਹਿਣਾ ਹੈ ਕਿ ਕੱਲ ਯੁੱਧ ਨਸ਼ੇ ਵਿਰੁੱਧ ਦੇ ਤਹਿਤ ਕੈਬਿਨੇਟ ਕਮੇਟੀ ਦੀ ਮੀਟਿੰਗ ਕੀਤੀ ਜਾਵੇਗੀ।

#PunjabBudget #BhagwantMann #AAPGovernment #PunjabCabinet #Budget2025 #EconomicGrowth #PunjabDevelopment