ਦਿੱਲੀ ਮਾਰਚ ਮੁਲਤਵੀ, 26 ਜਨਵਰੀ ਨੂੰ ਨਿਕਲੇਗਾ ਟ੍ਰੈਕਟਰ ਮਾਰਚ; ਕਿਸਾਨ ਆਗੂਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ
- ਪੰਜਾਬ
- 20 Jan,2025

ਪਟਿਆਲਾ : ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਭਲਕੇ 21 ਜਨਵਰੀ ਨੂੰ ਹੋਣ ਵਾਲਾ ਦਿੱਲੀ ਮਾਰਚ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲਾ ਫੈਸਲਾ 26 ਜਨਵਰੀ ਤੋਂ ਬਾਅਦ ਲਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਮੀਟਿੰਗ ਚੰਡੀਗੜ੍ਹ ਦੀ ਬਜਾਏ ਦਿੱਲੀ 'ਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ 26 ਜਨਵਰੀ ਤਕ ਦਾ ਸਮਾਂ ਦੇ ਰਹੇ ਹਾਂ, ਉਸ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਦੇਖਦੇ ਹੋਏ ਜਲਦ ਹੀ ਮੀਟਿੰਗ ਕੀਤੀ ਜਾਵੇ ਤੇ ਇਹ ਮੀਟਿੰਗ ਦਿੱਲੀ ਦੀ ਬਜਾਏ ਚੰਡੀਗੜ੍ਹ ਵਿਖੇ ਕੀਤੀ ਜਾਵੇ | ਸ਼ੰਭੂ ਮੋਰਚੇ ਦੇ ਕਿਸਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਖਤਮ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ 'ਚ ਭਾਰਤੀ ਜਨਤਾ ਪਾਰਟੀ ਦੇ ਵਿਧਾਇਕਾਂ, ਆਗੂਆਂ ਤੇ ਉਨ੍ਹਾਂ ਦੇ ਦਫ਼ਤਰਾਂ ਦੇ ਨਾਲ-ਨਾਲ ਪ੍ਰਮੁੱਖ ਸਨਅਤਕਾਰਾਂ ਦੇ ਸ਼ੋਅਰੂਮਾਂ ਦੇ ਬਾਹਰ ਡੇਢ ਘੰਟੇ ਤੱਕ ਧਰਨਾ ਦਿੱਤਾ ਜਾਵੇਗਾ।
Posted By:

Leave a Reply