ਸ਼ੰਭੂ ਬਾਰਡਰ ਤੋਂ ਕਿਸਾਨ ਮੋਰਚੇ ਨਾਲ ਜੁੜੀ ਵੱਡੀ ਖਬਰ
- ਪੰਜਾਬ
- 10 Dec,2024

ਚੰਡੀਗੜ੍ਹ: ਸ਼ੰਭੂ ਬਾਰਡਰ ‘ਤੇ ਕਿਸਾਨ ਆਗੂਆਂ ਦੀ ਮੀਟਿੰਗ ਹੋ ਰਹੀ ਹੈ, ਜਿਸ ‘ਚ ਦਿੱਲੀ ਵੱਲ ਮਾਰਚ ਕਰਨ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਅੱਜ ਸ਼ਾਮ ਨੂੰ ਕਿਸਾਨ ਆਗੂ ਸ਼ੰਭੂ ਬਾਰਡਰ ਤੋਂ ਪ੍ਰੈਸ ਕਾਨਫਰੰਸ ਕਰਨਗੇ ਅਤੇ ਅੱਗੇ ਦੀ ਰਣਨੀਤੀ ਬਾਰੇ ਜਾਣਕਾਰੀ ਦੇਣਗੇ । ਦੱਸ ਦਈਏ ਕਿ ਮੰਗਲਵਾਰ ਨੂੰ ਕਿਸਾਨਾਂ ਨੇ ਸ਼ੰਭੂ ਸਰਹੱਦ ‘ਤੇ ਸਫਾਈ ਮੁਹਿੰਮ ਵੀ ਚਲਾਈ। ਸਰਵਨ ਪੰਧੇਰ ਦਾ ਕਹਿਣਾ ਹੈ ਕਿ ਪੁਲੀਸ ਵੱਲੋਂ ਦਾਗੇ ਗਏ ਅੱਥਰੂ ਗੈਸ ਦੇ ਗੋਲੇ ਅਜੇ ਵੀ ਆਪਣਾ ਅਸਰ ਦਿਖਾ ਰਹੇ ਹਨ। ਕਿਸਾਨਾਂ ਨੇ ਸਰਹੱਦ ‘ਤੇ ਫੈਲੀ ਗੰਦਗੀ ਨੂੰ ਸਾਫ਼ ਕੀਤਾ। ਓਧਰ, ਖਨੌਰੀ ਸਰਹੱਦ ‘ਤੇ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਸਾਰੇ ਕਿਸਾਨ ਸਾਰਾ ਦਿਨ ਭੁੱਖ ਹੜਤਾਲ ‘ਤੇ ਹਨ। ਅੱਜ ਓਥੇ ਲੰਗਰ (ਭੋਜਨ) ਤਿਆਰ ਨਹੀਂ ਕੀਤਾ ਜਾਵੇਗਾ। ਨੇੜਲੇ ਪਿੰਡਾਂ ਦੇ ਲੋਕਾਂ ਨੂੰ ਵੀ ਲੰਗਰ ਅੱਗੇ ਨਾ ਲਿਆਉਣ ਲਈ ਕਿਹਾ ਗਿਆ ਹੈ।
Posted By:

Leave a Reply