ਪਹਿਲਗਾਮ ’ਚ ਅੱਤਵਾਦੀਆਂ ਵੱਲੋਂ ਬੇਗੁਨਾਹਾਂ ਦੇ ਕੀਤੇ ਕਤਲੇਆਮ ਦੀ ਕੀਤੀ ਨਿਖੇਧੀ

ਪਹਿਲਗਾਮ ’ਚ ਅੱਤਵਾਦੀਆਂ ਵੱਲੋਂ ਬੇਗੁਨਾਹਾਂ ਦੇ ਕੀਤੇ ਕਤਲੇਆਮ ਦੀ ਕੀਤੀ ਨਿਖੇਧੀ

ਜੈਤੋ : ਕਸ਼ਮੀਰ ਦੇ ਪ੍ਰਸਿੱਧ ਸੈਲਾਨੀ ਥਾਂ ਪਹਿਲਗਾਮ ’ਚ ਬੀਤੇ ਦਿਨੀਂ ਹੋਈ ਅੱਤਵਾਦੀ ਹਮਲੇ ਦੀ ਘਟਨਾ ਨੇ ਪੂਰੇ ਦੇਸ਼ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਵਿੱਚ ਅੱਤਵਾਦੀਆਂ ਵੱਲੋਂ ਨਿਹੱਥੇ ਅਤੇ ਬੇਕਸੂਰ 28 ਸੈਲਾਨੀਆਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਇਹ ਕਾਰਵਾਈ ਨਾ ਸਿਰਫ਼ ਅਮਨ ਪਸੰਦ ਭਾਰਤ ਉੱਤੇ ਹਮਲਾ ਹੈ, ਸਗੋਂ ਇਨਸਾਨੀਅਤ ਉੱਤੇ ਵੀ ਇੱਕ ਕਾਲਾ ਧੱਬਾ ਹੈ। 

ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਮੁਕਤਸਰ ਸਾਹਿਬ ਰੋਡ ਜੈਤੋ ਦੇ ਪ੍ਰਿੰਸੀਪਲ ਸਰਬਜੀਤ ਸਿੰਘ, ਸ਼ਿਵਾਲਿਕ ਕਿਡਜ਼ ਸਕੂਲ, ਸਾਹਮਣੇ ਸ਼੍ਰੀ ਹਨੂੰਮਾਨ ਮੰਦਰ ਪੰਚਾਇਤੀ ਗਾਊਸ਼ਾਲਾ ਰੋਡ ਜੈਤੋ ਦੇ ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਅਤੇ ਅਲਾਇੰਸ ਇੰਟਰਨੈਸ਼ਨਲ ਸਕੂਲ, ਸਾਹਮਣੇ ਸ਼੍ਰੀ ਹਨੂੰਮਾਨ ਮੰਦਰ ਪੰਚਾਇਤੀ ਗਾਊਸ਼ਾਲਾ ਰੋਡ ਜੈਤੋ ਦੇ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨੇ ਇਸ ਘਟਨਾ ਦੀ ਘੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਨਿਹੱਥੇ ਅਤੇ ਬੇਕਸੂਰ ਲੋਕਾਂ ਦੀ ਹੱਤਿਆ ਕਰਨ ਵਾਲਾ ਇਨਸਾਨ ਕਹਾਉਣ ਦੇ ਕਾਬਿਲ ਨਹੀਂ ਹੋ ਸਕਦਾ। 

ਪਿ੍ਰੰਸੀਪਲ ਸਰਬਜੀਤ ਸਿੰਘ, ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਅਤੇ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਹਮਲੇ ਵਿਚ ਸ਼ਾਮਲ ਸਾਰੇ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ ਅਤੇ ਅਜਿਹਾ ਉਦਾਹਰਣਾਤਮਕ ਸਜ਼ਾ ਦਿੱਤੀ ਜਾਵੇ, ਜੋ ਭਵਿੱਖ ਵਿੱਚ ਕਿਸੇ ਹੋਰ ਨੂੰ ਅਜਿਹੀ ਗਿਰਤ ਹੋਈ ਸੋਚ ਨੂੰ ਅਮਲ ਵਿੱਚ ਲਿਆਉਣ ਤੋਂ ਰੋਕੇ। ਪ੍ਰਿੰਸੀਪਲ ਸਰਬਜੀਤ ਸਿੰਘ, ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਅਤੇ ਪਿ੍ਰੰਸੀਪਲ ਗੁਰਸੇਵਕ ਕੌਰ ਮਾਨ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਸਭ ਤੋਂ ਵੱਡੀ ਤਰਜ਼ੀਹ ਹੋਣੀ ਚਾਹੀਦੀ ਹੈ ਅਤੇ ਕਸ਼ਮੀਰ ’ਚ ਸੈਲਾਨੀਆਂ ਦੀ ਸੁਰੱਖਿਆ ਲਈ ਹੋਰ ਠੋਸ ਅਤੇ ਪ੍ਰਭਾਵਸ਼ਾਲੀ ਇੰਤਜ਼ਾਮ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਘੜੀ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇੱਕਜੁਟ ਹੈ ਅਤੇ ਉਨ੍ਹਾਂ ਦੇ ਨਾਲ ਖੜ੍ਹਾ ਹੈ।