35 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਅੰਮ੍ਰਿਤ ਦੀ ਦਾਤ ਕੀਤੀ ਪ੍ਰਾਪਤ

35 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਅੰਮ੍ਰਿਤ ਦੀ ਦਾਤ ਕੀਤੀ ਪ੍ਰਾਪਤ

ਮਜੀਠਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋ ਹਲਕਾ ਗੁਰੂ ਕਾ ਬਾਗ ਅਧੀਨ ਆਉਂਦੇ ਅਤੇ ਇਥੋ ਨਾਲ ਲੱਗਦੇ ਪਿੰਡ ਬੁਰਜ ਨੋ ਆਬਾਦ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਦੀ ਨਿਗਰਾਨੀ ਹੇਠ ਪਿੰਡ ਦੇ ਗੁਰਦੁਆਰਾ ਸਿੰਘ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਗੁਰਵਿੰਦਰ ਸਿੰਘ ਭੰਗਵਾਂ ਦੀ ਪ੍ਰੇਰਨਾ ਸਦਕਾ ਅੰਮ੍ਰਿਤ ਸੰਚਾਰ ਕਰਵਾਇਆ ਗਿਆ। 

ਗੁਰਦੁਆਰਾ ਸਾਹਿਬ ਸਿੰਘ ਸਭਾ ਦੇ ਗ੍ਰੰਥੀ ਸਿੰਘ ਜੋਗਿੰਦਰ ਸਿੰਘ ਨੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਰਦਾਸ ਉਪਰੰਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅੰਮ੍ਰਿਤ ਸੰਚਾਰ ਕਰਵਾਇਆ ਗਿਆ। 

ਇਸ ਮੌਕੇ ਕਰੀਬ 35 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਲਈ ਤੇ ਗੁਰੂ ਵਾਲੇ ਬਣੇ। ਇਸ ਮੌਕੇ ਜੋਗਿੰਦਰ ਸਿੰਘ ਸਰਪੰਚ, ਮਨਜਿੰਦਰ ਸਿੰਘ, ਰਸ਼ਮੇਰ ਸਿੰਘ, ਸੰਦੀਪ ਸਿੰਘ ਸ਼੍ਰੋਮਣੀ ਕਮੇਟੀ ਵਲੋ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸਨ।