ਸੈਲਾਨੀਆਂ ਦੀ ਆਤਮਿਕ ਸ਼ਾਂਤੀ ਲਈ ਰੱਖਿਆ ਦੋ ਮਿੰਟ ਦਾ ਮੋਨ ਵਰਤ

ਸੈਲਾਨੀਆਂ ਦੀ ਆਤਮਿਕ ਸ਼ਾਂਤੀ ਲਈ ਰੱਖਿਆ ਦੋ ਮਿੰਟ ਦਾ ਮੋਨ ਵਰਤ

ਬਾਘਾਪੁਰਾਣਾ : ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਜੋ ਸੰਸਥਾ ਦੇ ਬਾਨੀ ਪਿੰਸੀਪਲ ਗੁਰਦੇਵ ਸਿੰਘ, ਪ੍ਰਿੰਸੀਪਲ ਅਤੇ ਡਾਇਰੈਕਟਰ ਸੰਦੀਪ ਮਹਿਤਾ ਦੀ ਅਗਵਾਈ ਵਿਚ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਸਰਗਰਮੀਆਂ ਵਿਚ ਵੀ ਆਪਣਾ ਯੋਗਦਾਨ ਨਿਭਾ ਰਹੀ ਹੈ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਬੀਤੇ ਦਿਨੀਂ ਪਹਿਲਗਾਮ ਵਿਚ ਮਾਰੇ ਗਏ ਸੈਲਾਨੀਆਂ ਅਤੇ ਆਮ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਵਰਤ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। 

ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਅਤੇ ਡਾਇਰੈਕਟਰ ਸੰਦੀਪ ਮਹਿਤਾ ਨੇ ਧਰਮ ਦੇ ਨਾਂ ’ਤੇ ਸੈਲਾਨੀਆਂ ਦੀ ਕੀਤੀ ਗਈ ਹੱਤਿਆ, ਜਿਸ ਵਿਚ ਕੁੱਝ ਸਥਾਨਕ ਲੋਕ ਵੀ ਸ਼ਾਮਲ ਸਨ, ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਹਮਲੇ ਵਿੱਚ ਮਾਸੂਮ ਨਿਹੱਥੇ ਲੋਕਾਂ ’ਤੇ ਹਮਲਾ ਮਨੁੱਖਤਾ ’ਤੇ ਹਮਲਾ ਹੈ।

 ਸੈਲਾਨੀਆਂ ’ਤੇ ਹੋਇਆ ਇਹ ਹਮਲਾ ਬਹੁਤ ਕਾਇਰਤਾ ਭਰਿਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਅਸੀਂ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰ ਸਕਦੇ ਹਾਂ। ਕੋਆਰਡੀਨੇਟਰ ਮੁਕੇਸ਼ ਅਰੋੜਾ ਨੇ ਇਸ ਸਮੇਂ ਮਾਰੇ ਗਏ ਨਿਰਦੋਸ਼ ਲੋਕਾਂ ਪ੍ਰਤੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਨੂੰ ਅਜਿਹੀਆਂ ਧਰਮ ਦੇ ਨਾਂ ’ਤੇ ਚਲਾਈਆਂ ਕੋਝੀਆਂ ਚਾਲਾਂ ਤੋਂ ਦੂਰ ਰਹਿ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਪ੍ਰਿੰਸੀਪਲ ਪਰਮਿੰਦਰ ਕੌਰ, ਕੋਆਰਡੀਨੇਟਰ ਦੀਪਿਕਾ ਮਨਚੰਦਾ, ਖੁਸ਼ਪ੍ਰੀਤ ਕੌਰ ਅਤੇ ਸਕੂਲ ਦਾ ਸਮੁੱਚਾ ਸਟਾਫ਼ ਸ਼ਾਮਲ ਸਨ।

#SilentTribute  #TwoMinutesSilence  #SpiritualPeace  #TouristsTribute  #RespectAndRemembrance