ਅੰਗਰੇਜ਼ਾਂ ਨੇ ਵੀ ਕਿਸਾਨਾਂ ਨਾਲ ਅਜਿਹਾ ਸਲੂਕ ਨਹੀਂ ਕੀਤਾ ਸੀ : ਸਿਹਤ ਮੰਤਰੀ ਡਾ: ਬਲਬੀਰ ਸਿੰਘ
- ਪੰਜਾਬ
- 06 Dec,2024

ਨਵੀਂ ਦਿੱਲੀ : ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਨੂੰ ਸ਼ੰਭੂ ਬਾਰਡਰ 'ਤੇ ਰੋਕੇ ਜਾਣ 'ਤੇ ਪੈਦਾ ਹੋਈ ਸਥਿਤੀ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਲੁਧਿਆਣਾ ਵਿਖੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਮੰਤਰੀ ਨੇ ਕਿਹਾ ਕਿ ਅੰਗਰੇਜ਼ਾਂ ਨੇ ਵੀ ਸਾਡੇ ਨਾਲ ਕਦੇ ਵੀ ਇੰਨਾ ਸਲੂਕ ਨਹੀਂ ਕੀਤਾ। ਜਿੰਨਾ ਸਾਡੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਅਰਬਨ ਕਮਿਊਨਿਟੀ ਹੈਲਥ ਸੈਂਟਰ ਦੇ ਲੋਕਾਂ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਿਆ ਕਿ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਲੈਣ ’ਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮੰਤਰੀ ਨੇ ਦੱਸਿਆ ਕਿ ਕਮਿਊਨਿਟੀ ਹੈਲਥ ਸੈਂਟਰ ਦੀ ਇਮਾਰਤ ਸਾਲ 2014 ’ਚ ਬਣੀ ਸੀ ਪਰ ਸਥਾਨਕ ਵਿਧਾਇਕ ਮਦਨ ਲਾਲ ਬੱਗਾ ਦੇ ਯਤਨਾਂ ਸਦਕਾ ਅੱਜ ਇਸ ਦਾ ਉਦਘਾਟਨ ਕੀਤਾ ਗਿਆ।ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੰਤਰੀ ਨੇ ਕੇਂਦਰ ਸਰਕਾਰ 'ਤੇ ਵਿਕਾਸ ਲਈ ਲੋੜੀਂਦੇ ਫੰਡ ਨਾ ਦੇਣ ਦਾ ਦੋਸ਼ ਲਾਇਆ। ਮੰਤਰੀ ਨੇ ਕਿਹਾ ਕਿ ਹੁਣ ਫੰਡ ਪ੍ਰਾਪਤ ਹੋ ਗਏ ਹਨ ਅਤੇ ਵਿਕਾਸ ਤੇਜ਼ੀ ਨਾਲ ਚੱਲ ਰਿਹਾ ਹੈ। ਆਉਣ ਵਾਲੇ ਦਿਨਾਂ ’ਚ ਸਿਵਲ ਹਸਪਤਾਲ ’ਚ ਵੱਡੇ ਪੱਧਰ ’ਤੇ ਸੁਧਾਰ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੇਂਦਰ ਸਰਕਾਰ ਦੀ ਨਿਖੇਧੀ ਵੀ ਕੀਤੀ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਨੇ ਵੀ ਅਜਿਹਾ ਵਿਵਹਾਰ ਨਹੀਂ ਕੀਤਾ। ਬੁੱਢੇ ਨਾਲੇ ਦੀ ਗੰਭੀਰ ਸਮੱਸਿਆ ਬਾਰੇ ਕਿਸਾਨ ਆਪਣੇ ਪ੍ਰਧਾਨ ਮੰਤਰੀ ਨੂੰ ਨਹੀਂ ਮਿਲ ਸਕਦੇ, ਉਨ੍ਹਾਂ ਕਿਹਾ ਕਿ ਇਹ ਸਥਿਤੀ ਕੇਂਦਰ ਦੀਆਂ ਨੀਤੀਆਂ ਕਾਰਨ ਹੈ। ਜੇਕਰ ਸਾਨੂੰ ਗੰਗਾ ਦੀ ਸਫ਼ਾਈ ਲਈ ਜਿੰਨਾ ਪੈਸਾ ਲਾਇਆ ਗਿਆ ਹੈ, ਓਨਾ ਦਿੱਤਾ ਜਾਵੇ ਤਾਂ ਸਥਿਤੀ ਬਦਲ ਜਾਵੇਗੀ।
Posted By:

Leave a Reply